ਰਾਜਾ ਵੜਿੰਗ ਨੇ ਗਿੱਦੜਬਾਹਾ ਦਾਣਾ ਮੰਡੀ ਦਾ ਕੀਤਾ ਦੌਰਾ

ਰਾਜਾ ਵੜਿੰਗ ਨੇ ਗਿੱਦੜਬਾਹਾ ਦਾਣਾ ਮੰਡੀ ਦਾ ਕੀਤਾ ਦੌਰਾ

ਗਿੱਦੜਬਾਹਾ, (ਰਾਜਵਿੰਦਰ ਬਰਾੜ) | ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਹਲਕੇ ਗਿੱਦੜਬਾਹਾ ਵਿਖੇ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ, ਨਾਲ ਹੀ ਉਨ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਆਉਣ ਤੋਂ 24 ਘੰਟਿਆਂ ਅੰਦਰ ਖਰੀਦੀ ਜਾਵੇਗੀ ਅਤੇ 72 ਘੰਟਿਆਂ ਅੰਦਰ ਉਨ੍ਹਾ ਨੂੰ ਫਸਲ ਦੀ ਬਣਦੀ ਰਕਮ ਅਦਾ ਕਰਨ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਕਿਸਾਨਾਂ ਦੀਆਂ 9 ਫਸਲਾਂ ਖਰੀਦੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਇਸ ਵਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।

ਰਾਜਾ ਵੜਿੰਗ ਨੇ ਕਿਹਾ ਕਿ ਅਗਰ ਉਨ੍ਹਾ ਨੂੰ ਕਿਸੇ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਮਿਲਦੀ ਹੈ ਕਿ ਉਹ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਤਾਂ ਉਸ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨਾਂ ਜਾਂ ਹੋਰ ਕਿਸੇ ਕੀਮਤ ਦੀ ਪ੍ਰੇਸ਼ਾਨੀ ਨਹੀਂ ਆਊਣ ਦਿੱਤੀ ਜਾਵੇ। ਇਸ ਤੋਸਂ ਇਲਾਵਾ ਮੰਡੀਆਂ ਦੀ ਸਫਾਈ ਅਤੇ ਕਿਸਾਨਾਂ ਲਈ ਬਿਜਲੀ, ਪਾਣੀ ਦੇ ਪੁਖਤਾ ਇੰਤਜਾਮ ਕੀਤੇ ਜਾਣ। ਉਨ੍ਹਾ ਸਕੱਤਰ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸਮਾਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਉਨ੍ਹਾਂ ਸਮਾਂ ਨਜ਼ਦੀਕੀ ਆਰ.ਓ. ਸਵੇਰੇ 8 ਤੋਂ ਸ਼ਾਮ 9 ਵਜੇ ਤੱਕ ਖੁਲ੍ਹਾ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਪਾਣਂ ਦੀ ਦਿੱਕਤ ਨਾ ਆਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ