ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News ਰਾਜਾ ਵੜਿੰਗ ਨੇ...

    ਰਾਜਾ ਵੜਿੰਗ ਨੇ ਦੁਸਹਿਰੇ ਵਾਲੇ ਦਿਨ ਕੀਤਾ ਪਟਿਆਲਾ ਬੱਸ ਸਟੈਂਡ ਦਾ ਦੌਰਾ

    ਰਾਜਾ ਵੜਿੰਗ ਨੇ ਦੁਸਹਿਰੇ ਵਾਲੇ ਦਿਨ ਕੀਤਾ ਪਟਿਆਲਾ ਬੱਸ ਸਟੈਂਡ ਦਾ ਦੌਰਾ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਸਹਿਰੇ ਵਾਲੇ ਦਿਨ ਪਟਿਆਲਾ ਬੱਸ ਅੱਡੇ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਬੱਸ ਅਪਰੇਟਰਾਂ, ਮਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਰੋਡ ‘ਤੇ ਅਰਬਨ ਅਸਟੇਟ ਨੇੜੇ ਬਣ ਰਹੇ ਬੱਸ ਅੱਡੇ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

    ਇਸ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ।ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ ਵਿਚਲੇ ਸਫਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਵਿਚਲੀਆਂ ਦੁਕਾਨਾਂ ‘ਤੇ ਨਿਰਧਾਰਿਤ ਰੇਟ ਤੋਂ ਵੱਧ ਭਾਅ ‘ਤੇ ਕੋਈ ਵਸਤੂ ਨਾ ਵੇਚੀ ਜਾਵੇ।

    ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਪਟਿਆਲਾ ਬੱਸ ਸਟੈਂਡ ਤੇ ਵੱਧ ਭਾਅ ਤੇ ਚੀਜ਼ਾਂ ਵੇਚੀਆਂ ਜਾ ਰਹੀਆਂ ਹਨ । ਇਸ ਦੌਰਾਨ ਰਾਜਾ ਵੜਿੰਗ ਵੱਲੋਂ ਬੱਸ ਸਟੈਂਡ ਵਿਖੇ ਹੀ ਚਾਹ ਪੀਤੀ ਗਈ ਇਸ ਮੌਕੇ ਉਨ੍ਹਾਂ ਨਾਲ ਪੀਆਰਟੀਸੀ ਅਧਿਕਾਰੀ ਸਮੇਤ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਵੀ ਮੌਜੂਦ ਸਨ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ