ਰਾਜਸਥਾਨ: ਸੜਕ ਹਾਦਸੇ ’ਚ 6 ਮੌਤਾਂ

Road Accident

ਰਾਜਸਥਾਨ: ਸੜਕ ਹਾਦਸੇ ’ਚ 6 ਮੌਤਾਂ

(ਏਜੰਸੀ)
ਜੈਪੁਰ | ਰਾਜਸਥਾਨ ਦੇ ਸਿਰੋਹੀ ਨੇੜੇ ਨੈਸ਼ਨਲ ਹਾਈਵੇਅ ’ਤੇ ਇਕ ਬੇਕਾਬੂ ਟਰਾਲੇ ਨੇ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ 6 ਵਿਅਕਤੀਆਂ ਦੀ ਮੌਤ ਹੋ ਗਈ। 5 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਇਹ ਹਾਦਸਾ ਨੈਸ਼ਨਲ ਹਾਈਵੇ-62 ’ਤੇ ਟਰਾਲੇ ਦੇ ਡਿਵਾਈਡਰ ਪਾਰ ਕਰਕੇ ਕਾਰਾਂ ਨਾਲ ਟਕਰਾਉਣ ਕਾਰਨ ਵਾਪਰਿਆ।

ਸੂਚਨਾ ਮਿਲਦੇ ਹੀ ਜ਼ਿਲ੍ਹਾ ਕੁਲੈਕਟਰ ਅਤੇ ਪੁਲਿਸ ਸੁਪਰਡੈਂਟ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਇਸ ਮਾਮਲੇ ’ਚ ਮੁਲਜ਼ਮ ਡਰਾਇਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਪੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸਵੇਰੇ ਸਿਰੋਹੀ ਦੇ ਪਾਲਦੀ ਥਾਣਾ ਖੇਤਰ ਦੇ ਉਸਮਾਨ ਟੋਲ ਨਾਕੇ ਕੋਲ ਵਾਪਰਿਆ। ਇਸ ਭਿਆਨਕ ਹਾਦਸੇ ’ਚ ਹੁਣ ਤੱਕ 6 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here