ਰਾਜਸਥਾਨ ਦੇ ਸੀਐਮ ਗਹਿਲੋਤ ਪਹੁੰਚੇ ਦਿੱਲੀ, ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ (ਏਜੰਸੀ)। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਮੰਗਲਵਾਰ ਰਾਤ ਦਿੱਲੀ ਪਹੁੰਚ ਗਏ। ਗਹਿਲੋਤ ਸੂਬਾ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਦੇ ਨਾਲ ਚਾਰਟਰਡ ਜਹਾਜ਼ ‘ਚ ਜੋਧਪੁਰ ਤੋਂ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋਏ। ਮੁੱਖ ਮੰਤਰੀ ਭਵਨ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗਹਿਲੋਤ ਦੇ ਦੋ ਦਿਨ ਉੱਥੇ Wਕਣ ਦੀ ਸੰਭਾਵਨਾ ਹੈ। ਹਾਲਾਂਕਿ ਗਹਿਲੋਤ ਦੇ ਦਿੱਲੀ ‘ਚ ਪ੍ਰੋਗਰਾਮ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਗਹਿਲੋਤ ਦੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਰਾਜਸਥਾਨ ਕਾਂਗਰਸ ਦੇ ਇੰਚਾਰਜ ਅਜੇ ਮਾਕਨ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
ਇਸ ਦੌਰਾਨ ਸੂਬਾ ਮੰਤਰੀ ਮੰਡਲ ਦੇ ਵਿਸਥਾਰ, ਸਿਆਸੀ ਨਿਯੁਕਤੀਆਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ ਪਾਰਟੀ ਦੀ ਜਿੱਤ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਾਲ ਮੀਟਿੰਗਾਂ ਦੌਰਾਨ ਰਾਜਸਥਾਨ ਵਿੱਚ ਆਉਣ ਵਾਲੇ ਮੰਤਰੀ ਮੰਡਲ ਦੇ ਵਿਸਥਾਰ ਅਤੇ ਸਿਆਸੀ ਨਿਯੁਕਤੀਆਂ ਲਈ ਨਾਵਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ