ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
ਏਜੰਸੀ, ਬਾੜਮੇਰ
ਰਾਜਸਥਾਨ ਦੇ ਬਾੜਮੇਰ ‘ਚ ਅੱਜ ਮੀਂਹ ਅਤੇ ਤੂਫਾਨ ਨੇ ਕਈ ਵਿਅਕਤੀਆਂ ਦੀ ਜਾਨ ਲੈ ਲਈ ਦਰਅਸਲ ਜ਼ਿਲ੍ਹੇ ਦੇ ਇੱਕ ਪਿੰਡ ‘ਚ ਧਾਰਮਿਕ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਅਚਾਨਕ ਤੇਜ਼ ਤੂਫਾਨ ਆਉਣ ਨਾਲ ਪੰਡਾਲ ਡਿੱਗ ਗਿਆ ਇਸ ਹਾਦਸੇ ‘ਚ ਘੱਟੋ-ਘੱਟ 14 ਵਿਅਕਤੀਆਂ ਦੀ ਮੌਤ ਹੋ ਗਈ 20 ਤੋਂ ਜ਼ਿਆਦਾ ਵਿਅਕਤੀ ਜਖ਼ਮੀ ਹੋਏ ਹਨ, ਜਿਨ੍ਹਾਂ ਨੂੰ ਨੇੜੇ ਦੇ ਨਾਹਟਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤੂਫਾਨ ਇੰਨਾ ਤੇਜ਼ ਸੀ ਕਿ ਲੋਕਾਂ ਨੂੰ ਸੰਭਲਣ ਦਾ ਵੀ ਮੌਕਾ ਨਹੀਂ ਮਿਲਿਆ ਦਰਅਸਲ ਜਸੋਲ ਪਿੰਡ ‘ਚ ਰਾਮਕਥਾ ਚੱਲ ਰਹੀ ਸੀ ਅਤੇ ਤੂਫਾਨ ਕਾਰਨ ਪ੍ਰੋਗਰਾਮ ਸਥਾਨ ‘ਤੇ ਪੰਡਾਲ ਡਿੱਗ ਗਿਆ ਕਿਹਾ ਇਹ ਵੀ ਜਾ ਰਿਹਾ ਹੈ ਕਿ ਮੀਂਹ ਦੌਰਾਨ ਪੰਡਾਲ ਡਿੱਗਣ ਕਾਰਨ ਕਰੰਟ ਫੈਲ ਗਿਆ, ਜਿਸ ਕਾਰਨ ਲੋਕਾਂ ਦੀ ਜਾਨ ਚਲੀ ਗਈ ਹਾਲਾਂਕਿ ਅਧਿਕਾਰਕ ਤੌਰ ‘ਤੇ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਪੀਐਮ ਨੇ ਕਿਹਾ, ਬਾੜਮੇਰ ‘ਚ ਪੰਡਾਲ ਡਿੱਗਣਾ ਮੰਦਭਾਗਾ ਹੈ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ ਅਤੇ ਮੈਂ ਜਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।