ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਵਿਰੁੱਧ ਕੇਂਦਰ ਸਰਕਾਰ ’ਤੇ ਵਰ੍ਹੀ ਰਾਜਿੰਦਰ ਕੌਰ ਭੱਠਲ

Rajinder Kaur Bhatta

ਕਿਹਾ, ਕੇਂਦਰੀ ਅਦਾਰਿਆਂ ਨੂੰ ਆਪਣੇ ਹਿੱਤਾਂ ਲਈ ਵਰਤ ਰਹੀ ਹੈ ਕੇਂਦਰ ਸਰਕਾਰ

(ਨੈਨਸੀ ਇੰਸਾਂ/ਰਾਜ ਸਿੰਗਲਾ) ਲਹਿਰਾਗਾਗਾ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Rajinder Kaur Bhatta) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੁਡੀਸ਼ੀਅਲ, ਮੀਡੀਆ,ਈਡੀ ਅਤੇ ਹੋਰ ਏਜੰਸੀਆਂ ਨੂੰ ਸਿਆਸੀ ਦਬਾਅ ਹੇਠ ਆਪਣੇ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਲਈ ਵੱਡਾ ਖ਼ਤਰਾ ਹੈ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਉੱਚ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਲਈ ਲਾਮਬੰਦੀ

ਉਨ੍ਹਾਂ (Rajinder Kaur Bhatta) ਕਿਹਾ ਕਿ ਮਾਣਯੋਗ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੂੰ ਲੋਕ ਸਭਾ ’ਚੋਂ ਅਯੋਗ ਠਹਿਰਾਉਣਾ ਭਾਜਪਾ ਦੀ ਬੁਖਲਾਹਟ ਦੀ ਨਿਸ਼ਾਨੀ ਹੈ ਪਰ ਕਾਂਗਰਸ ਭਾਜਪਾ ਦੇ ਜ਼ੁਲਮਾਂ ਅਤੇ ਜ਼ਿਆਦਤੀਆਂ ਤੋਂ ਡਰਨ ਵਾਲੀ ਨਹੀਂ, ਕਿਉਕਿ ਕਾਂਗਰਸੀ ਨੇਤਾਵਾਂ ਨੇ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਵਿਚ ਵਡਮੁੱਲਾ ਯੋਗਦਾਨ ਪਾਇਆ ਜਦੋਂ ਕਿ ਭਾਜਪਾ ਨੂੰ ਤਾਂ ਕੁਰਬਾਨੀ ਸ਼ਬਦ ਦੇ ਅਰਥਾਂ ਦਾ ਵੀ ਪਤਾ ਨਹੀਂ ਸੰਸਦ ਦੇ ਅੰਦਰ ਅਤੇ ਬਾਹਰ ਕਾਂਗਰਸ ਵੱਲੋਂ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।

Rajinder Kaur Bhatta

ਪ੍ਰਧਾਨ ਮੰਤਰੀ ਦੇਸ਼ ਦਾ ਸਾਰਾ ਸਰਮਾਇਆ ਉਦਯੋਗਪਤੀ ਅਡਾਨੀ ਨੂੰ ਲੁਟਾ ਰਹੇ ਹਨ ਜਦੋਂਕਿ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਦੇਸ਼ ਦੀ ਜਨਤਾ ਕਾਂਗਰਸ ਦੇ ਰਾਜ ਨੂੰ ਯਾਦ ਕਰ ਰਹੀ ਹੈ। ਬੀਬੀ ਭੱਠਲ ਨੇ ਕਿਹਾ ਕਿ ਭਾਜਪਾ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ, ਜਿਸ ਦੇ ਚਲਦੇ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਵਿੱਚ ਭਾਜਪਾ ਦਾ ਅੰਤ ਹੋ ਜਾਵੇਗਾ। ਉਨ੍ਹਾਂ ਸੂਬੇ ਦੀ ਆਪ ਸਰਕਾਰ ਨੂੰ ਵੀ ਹਰ ਫਰੰਟ ’ਤੇ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਪ ਨੂੰ ਸੱਤਾ ’ਚ ਲਿਆ ਕੇ ਪਛਤਾ ਰਹੇ ਹਨ। ਇਸ ਮੌਕੇ ਓਐਸਡੀ ਰਵਿੰਦਰ ਸਿੰਘ ਟੁਰਨਾ, ਬਲਾਕ ਪ੍ਰਧਾਨ ਕਸ਼ਮੀਰ ਸਿੰਘ ਜਲੂਰ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।