ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਕਰਮਚਾਰੀ ਸਰਕਾਰ ਤੇ ਅਫਸਰਸ਼ਾਹੀ ਦੇ ਲਾਰਿਆਂ ਤੋਂ ਦੁਖੀ ਹੋ ਕੇ ਫਿਰ ਸੜਕਾਂ ’ਤੇ ਉੱਤਰੇ

Medical College Workers Sachkahoon

ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਕਰਮਚਾਰੀ ਸਰਕਾਰ ਤੇ ਅਫਸਰਸ਼ਾਹੀ ਦੇ ਲਾਰਿਆਂ ਤੋਂ ਦੁਖੀ ਹੋ ਕੇ ਫਿਰ ਸੜਕਾਂ ’ਤੇ ਉੱਤਰੇ

ਸੱਚ ਕਹੂੰ ਨਿਊਜ, ਪਟਿਆਲਾ। ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ ਅਤੇ ਟੀਬੀ ਹਸਪਤਾਲ ਪਟਿਆਲਾ ਦੇ ਕੰਟਰੈਕਟ, ਆਊਟਸੋਰਸ, ਮਲਟੀਟਾਸਕ ਵਰਕਰ ਅਤੇ ਕੋਰੋਨਾ ਯੋਧੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਅਫਸਰਸ਼ਾਹੀ, ਉਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਲਾਅਰੇਬਾਜੀ ਤੋਂ ਦੁਖੀ ਹੋ ਕੇ ਇੱਕ ਵਾਰ ਫਿਰ ਸ਼ੰਘਰਸ ਦਾ ਰਾਹ ਅਖਤਿਆਰ ਕੀਤਾ ਹੈ ਅਤੇ ਸੜਕਾਂ ’ਤੇ ਉੱੱਤਰ ਕੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਤੇ ਪਿੱਟ ਸਿਆਪਾ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਸਵਰਨ ਸਿੰਘ ਬੰਗਾ ਅਤੇ ਚੇਅਰਮੈਨ ਰਾਮ ਕਿਸ਼ਨ ਆਦਿ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਖੋਜ ਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ ਨਾਲ 13 ਜੁਲਾਈ ਨੂੰ ਹੋਈ ਮੀਟਿੰਗ ਦੌਰਾਨ ਹੋਏ ਫੈਸਲੇ ਜਿਵੇਂ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਊਟਸੋਰਸ ਅਤੇ ਕਰੌਨਾ ਯੋਧਿਆਂ ਸਮੇਤ ਨਰਸਿੰਗ ਅਤੇ ਟੈਕਨੀਕਲ ਕਰਮਚਾਰੀਆਂ ਨੂੰ ਵਿਭਾਗ ਅਧੀਨ ਲੈਣਾ, ਪੁਨਰਗਠਨ ਦੇ ਨਾਂਅ ਹੇਠ ਖਤਮ ਕੀਤੀਆਂ ਆਸਾਮੀਆਂ ਬਹਾਲ ਕਰਨ ਆਦਿ ਫੈਸਲਿਆਂ ’ਚੋਂ ਇੱਕ ਵੀ ਫੈਸਲਾ ਲਾਗੂ ਨਹੀਂ ਹੋਇਆ, ਇਸ ਲਈ ਅੱਜ ਤੋਂ ਸਮੂਹ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੇ ਸ਼ਾਮ ਤੇ ਰਾਤ ਦੀਆਂ ਡਿਊਟੀਆਂ ਦਾ ਬਾਈਕਾਟ ਕਰਕੇ ਸਿਰਫ਼ ਸਵੇਰ ਦੀਆਂ ਡਿਊਟੀਆਂ ਕਰਕੇ ਰੈਲੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।

ਆਗੂਆਂ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ ਰੋਸ ਰੈਲੀ ਕਰਨ ਉਪਰੰਤ 145 ਪੱਕੇ ਕਰਮਚਾਰੀਆਂ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਜੂਨ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਿ੍ਰੰਸੀਪਲ ਮੈਡੀਕਲ ਕਾਲਜ ਪਟਿਆਲਾ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਅੱਧੇ ਘੰਟੇ ਤੱਕ ਪਟਿਆਲਾ-ਸੰਗਰੂਰ ਰੋਡ ਵੀ ਜਾਮ ਕੀਤਾ ਗਿਆ। ਭੜਕੇ ਕਰਮਚਾਰੀਆਂ ਦੇ ਰੋਹ ਨੂੰ ਦੇਖਦੇ ਹੋਏ ਪਿ੍ਰੰਸੀਪਲ ਮੈਡੀਕਲ ਕਾਲਜ ਨੇ ਆਗੂਆਂ ਨੂੰ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਅੱਜ ਕੱਲ੍ਹ ਵਿੱਚ ਤਨਖ਼ਾਹਾਂ ਜਾਰੀ ਕਰਵਾਉਣ ਦਾ ਵਿਸ਼ਵਾਸ ਦੁਆਇਆ। ਜਿਸ ਤੋਂ ਬਾਅਦ ਕਰਮਚਾਰੀਆਂ ਨੇ ਰੈਲੀ ਸਮਾਪਤ ਕੀਤੀ। ਇਸ ਮੌਕੇ ਰਤਨ ਕੁਮਾਰ ਸੀਨੀਅਰ ਮੀਤ ਪ੍ਰਧਾਨ,ਅਰੁਨ ਕੁਮਾਰ ਪ੍ਰਧਾਨ ਮੈਡੀਕਲ ਕਾਲਜ, ਨਰੇਸ਼ ਕੁਮਾਰ ਗਾਟ, ਅਜੈ ਕੁਮਾਰ ਸੀਪਾ, ਸੁਰਿੰਦਰਪਾਲ ਦੁੱਗਲ, ਗਗਨਦੀਪ ਕੌਰ, ਸੰਦੀਪ ਕੌਰ ਸਟਾਫ ਨਰਸ, ਰੇਨੂ ਖੋਖਰ, ਅਮਨ,ਗੁਰਲਾਲ ਸਿੰਘ,ਪਰਦੀਪ ਕੁਮਾਰ ਅਤੇ ਕਿਸ਼ੋਰ ਕੁਮਾਰ ਟੋਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ