ਰਾਜਨਾਥ ਅਟਾਰੀ ਪੁੱਜੇ, ਬੀਐਸਐਫ ਦੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ

Rajnath Attari arrives, BSF Residential Complex inaugurated

ਅੰਮ੍ਰਿਤਸਰ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅਟਾਰੀ ਪਹੁੰਚ ਕੇ ਬੀਐਸਐਫ਼ ਦੇ ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਇਸ ਮੌਕੇ ਰਾਜਨਾਥ ਸਿੰਘ ਦਾ ਸਵਾਗਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਪੁੱਜੇ
ਰਾਜਨਾਥ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਸੀ ਕਿ ਦੇਸ਼ ਦੇ ਜਿੰਨੇ ਵੀ ਇੰਟੈਗ੍ਰੇਟਡ ਚੈੱਕ ਪੋਸਟ ਹਨ, ਉਨ੍ਹਾਂ ਉੱਪਰ ਡਿਊਟੀ ਦੇਣ ਵਾਲੇ ਸੁਰੱਖਿਆ ਫੋਰਸ ਦੇ ਜਵਾਨਾਂ ਲਈ ਰਿਹਾਇਸ਼ੀ ਕੰਪਲੈਕਸ ਬਣਾਏ ਜਾਣਗੇ ਇਸ ਨਾਲ ਉਨ੍ਹਾਂ ਦੇ ਪਰਿਵਾਰ ਵੀ ਉਨ੍ਹਾਂ ਕੋਲ ਰਹਿ ਸਕਣਗੇ ਤੇ ਉਨ੍ਹਾਂ ਦਾ ਮਨੋਬਲ ਵੀ ਬਣਿਆ ਰਹੇਗਾ
ਉਨ੍ਹਾਂ ਕਿਹਾ ਕਿ ਜਵਾਨਾਂ ਦੇ ਪਰਿਵਾਰ ਉਨ੍ਹਾਂ ਦੇ ਨੇੜੇ ਹੋਣਗੇ ਤਾਂ ਉਹ ਲਗਨ ਨਾਲ ਡਿਊਟੀ ਕਰ ਸਕਣਗੇ ਰਾਜਨਾਥ ਸਿੰਘ ਨੇ ਭਾਰਤੀ ਫੌਜ ਦੇ ਜਵਾਨਾਂ?ਦੀ ਖੂਬ ਸ਼ਲਾਘਾ ਕੀਤੀ ਤੇ ਕਿਹਾ ਸੁਰੱਖਿਆ ਫੋਰਸ ਲਈ ਕੰਮ ਕਰਨ ਵਾਲੇ ਜਵਾਨਾਂ ਦਾ ਕੰਮ ਬਹੁਤ ਔਖਾ ਹੁੰਦਾ ਹੈ ਤੇ ਉਹ ਇਸ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here