ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Rajnath, Tribute, Martyrs

ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, ਏਜੰਸੀ। ਨਵ ਨਿਯੁਕਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਵੇਰੇ ਰਾਸ਼ਟਰੀ ਯੁੱਧ ਸਮਾਰਕ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਰਾਜਨਾਥ ਸਿੰਘ ਨੂੰ ਅੱਜ ਬਾਅਦ ਦੁਪਹਿਰ ਰੱਖਿਆ ਮੰਤਰੀ ਦਾ ਕਾਰਜਭਾਰ ਸੰਭਾਲਣ ਹੈ। ਇਸ ਤੋਂ ਪਹਿਲਾਂ ਉਹ ਸਵੇਰੇ ਅੱਠ ਵਜੇ ਇੰਡੀਆ ਗੇਟ ਦੇ ਨੇੜੇ ਬਣੇ ਰਾਸ਼ਟਰੀ ਯੁੱਧ ਸਮਾਰਕ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨਾਲ ਤਿੰਨੇ ਫੌਜਾਂ ਦੇ ਮੁਖੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੁਸ਼ਪ ਭੇਂਟ ਕੀਤੇ।

ਇਸ ਤੋਂ ਬਾਅਦ ਸ੍ਰੀ ਸਿੰਘ ਨੇ ਅਧਿਕਾਰੀਆਂ ਨਾਲ ਯੁੱਧ ਸਮਾਰਕ ਨਾਲ ਸਬੰਧਿਤ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਸ੍ਰੀ ਸਿੰਘ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਨਤੰਤਰਿਕ ਗਠਜੋੜ (ਰਾਜਗ) ਦੀ ਪਿਛਲੀ ਸਰਕਾਰ ‘ਚ ਗ੍ਰਹਿ ਮੰਤਰੀ ਸਨ ਅਤੇ ਨਵੀਂ ਸਰਕਾਰ ‘ਚ ਉਹਨਾਂ ਨੇ ਰੱਖਿਆ ਮੰਤਰਾਲੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਹ ਉਤਰ ਪ੍ਰਦੇਸ਼ ਦੀ ਲਖਨਊ ਸੰਸਦੀ ਸੀਟ ਤੋਂ ਚੋਣ ਜਿੱਤ ਕੇ ਸੰਸਦ ਪਹੁੰਚੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।