ਸਾਡੇ ਨਾਲ ਸ਼ਾਮਲ

Follow us

13.8 C
Chandigarh
Saturday, February 14, 2026
More
    Home Breaking News ਪਿੱਠ ਦਰਦ ਕਾਰਨ...

    ਪਿੱਠ ਦਰਦ ਕਾਰਨ ਰਾਜੋਆਣਾ ਹਸਪਤਾਲ ਲਿਆਂਦਾ

    ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ। ਹਸਪਤਾਲ ਵਿਖੇ ਲਿਆਉਣ ਮੌਕੇ ਪੁਲਿਸ ਵੱਲੋਂ ਪੂਰੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਰਾਜੋਆਣਾ ਨੂੰ ਪਿੱਠ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਖੇ ਲਿਆਂਦਾ ਗਿਆ

    ਜਿੱਥੇ ਕਿ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਗਿਆ। ਉਹ ਲੱਗਭਗ ਇੱਕ ਘੰਟਾ ਹਸਪਤਾਲ ਰਿਹਾ ਅਤੇ ਡਾਕਟਰਾਂ ਵੱਲੋਂ ਚੈਕਅੱਪ ਕਰਨ ਤੋਂ ਬਾਅਦ ਉਸ ਨੂੰ ਮੁੜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਵਾਪਸ ਲਿਆਂਦਾ ਗਿਆ। ਦੱਸਣਯੋਗ ਹੈ ਕਿ ਰਾਜੋਆਣਾ ਨੂੰ ਪਹਿਲਾਂ ਵੀ ਕਈ ਵਾਰ ਪਿੱਠ ਵਿੱਚ ਦਰਦ ਹੋਣ ਕਾਰਨ ਇੱਥੇ ਲਿਆਂਦਾ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਕਿ ਜ਼ਰੂਰੀ ਚੈਕਅੱਪ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ ਹੈ। ਰਾਜੋਆਣਾ ਨੂੰ ਹਸਪਤਾਲ ਵਿਖੇ ਲਿਆਉਣ ਮੌਕੇ ਹਸਪਤਾਲ ਅੰਦਰ ਭਾਰੀ ਪੁਲਿਸ ਫੋਰਸ ਮੌਜੂਦ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here