ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home Breaking News Rajouri: ਸੁਰੱ...

    Rajouri: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਢੇਰ

    Encounter

    ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ (Encounter) ‘ਚ ਇਕ ਹੋਰ ਅੱਤਵਾਦੀ ਮਾਰਿਆ ਗਿਆ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ਸਿੰਘ ਨੇ ਪੁਸ਼ਟੀ ਕੀਤੀ, “ਰਾਜੌਰੀ ਜ਼ਿਲ੍ਹੇ ਦੇ ਨਰਲਾਹ ਇਲਾਕੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ। ਦਿਨ ਚੜ੍ਹਦੇ ਹੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਅੱਜ ਫਿਰ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਕ ਹੋਰ ਅੱਤਵਾਦੀ ਨੂੰ ਵੀ ਮਾਰ ਦਿੱਤਾ।

    ਇਹ ਵੀ ਪੜ੍ਹੋ : ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ

    ਮੰਗਲਵਾਰ ਨੂੰ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਮੁਕਾਬਲੇ ਵਿੱਚ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ ਸਮੇਤ ਤਿੰਨ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਫੌਜ ਦੇ ਇੱਕ ਕੁੱਤੇ (ਮਾਦਾ ਲੈਬਰਾਡੋਰ) ਨੇ ਵੀ ਆਪਣੇ ਹੈਂਡਲਰ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਦੇ ਦਿੱਤੀ।

    LEAVE A REPLY

    Please enter your comment!
    Please enter your name here