ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਮਾਪਿਆਂ ਨੇ ਲਾਈ ਮੱਦਦ ਦੀ ਗੁਹਾਰ
Sad News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਇੱਕ ਕਿਸਾਨੀ ਨਾਲ ਸਬੰਧਿਤ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਖ਼ਬਰ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਤੇ ਮਾਤਾ ਬਲਜਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਸੁਨਹਿਰੇ ਭਵਿੱਖ ਦੀ ਆਸ ’ਚ ਅਪ੍ਰੈਲ 2024 ’ਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਸਟੱਡੀ ਵੀਜ਼ੇ `ਤੇ ਕੈਨੇਡਾ ਭੇਜਿਆ ਸੀ।
ਰਾਜਪ੍ਰੀਤ ਬਰੈਪਟਨ ’ਚ ਪੜ੍ਹਾਈ ਕਰ ਰਿਹਾ ਸੀ ਤੇ ਸਰੀ ’ਚ ਰਹਿ ਰਿਹਾ ਸੀ। ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਤੋਂ ਇਕ ਰਿਸ਼ਤੇਦਾਰ ਦਾ ਫੋਨ ਆਇਆ। ਜਿਸ ਨੇ ਰਾਜਪ੍ਰੀਤ ਸਿੰਘ (24) ਦੀ ਮੌਤ ਦੀ ਖ਼ਬਰ ਦਿੱਤੀ। ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ ਘਨੌਰ ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਮ੍ਰਿਤਕ ਰਾਜਪ੍ਰੀਤ ਦਾ ਪਿਤਾ ਕੁਲਵੰਤ ਸਿੰਘ ਇਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ।
ਇਹ ਵੀ ਪੜ੍ਹੋ: Lehra Police: ਲੱਖਾਂ ਦਾ ਜੂਆ ਖੇਡਦੇ, ਲਹਿਰਾਂ ਪੁਲਿਸ ਨੇ ਕੀਤੇ 27 ਨੌਜਵਾਨ ਗ੍ਰਿਫਤਾਰ
ਪਰਿਵਾਰ ਪਹਿਲਾਂ ਹੀ 18 ਲੱਖ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਤੇ ਹੁਣ ਉਨ੍ਹਾਂ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ। ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰੀ ਖਰਚੇ `ਤੇ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਤੇ ਉਸ ਦਾ ਸਸਕਾਰ ਆਪਣੇ ਪਿੰSad Newsਡ ਦੀ ਧਰਤੀ `ਤੇ ਕਰ ਸਕਣ। Sad News














