Rajveer Jawanda: ਰਾਜਵੀਰ ਜਵੰਦਾ ਦੀ ਹਾਲਤ ਚਿੰਤਾਜਨਕ, ਡਾਕਟਰਾਂ ਨੇ ਦਿੱਤੀ ਇਹ ਜਾਣਕਾਰੀ

Rajveer Jawanda

Rajveer Jawanda: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਫੋਰਟਿਸ ਹਸਪਤਾਲ, ਮੋਹਾਲੀ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ, ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਫੋਰਟਿਸ ਹਸਪਤਾਲ ਵੱਲੋਂ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਿਹਤ ’ਚ ਅਜੇ ਤੱਕ ਕੋਈ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੀ ਨਿਊਰੋਲੋਜੀਕਲ ਹਾਲਤ ਵੀ ਗੰਭੀਰ ਬਣੀ ਹੋਈ ਹੈ। ਰਾਜਵੀਰ ਜਵੰਦਾ ਕ੍ਰਿਟੀਕਲ ਕੇਅਰ ਤੇ ਨਿਊਰੋਸਾਇੰਸ ਟੀਮ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੇ ਦਿਲ ਦੀ ਧੜਕਣ ਨੂੰ ਕੰਟਰੋਲ ਕਰਨ ਲਈ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਵੇਲੇ, ਰਾਜਵੀਰ ਜਵੰਦਾ ਅਜੇ ਵੀ ਵੈਂਟੀਲੇਟਰ ’ਤੇ ਹਨ।

ਇਹ ਖਬਰ ਵੀ ਪੜ੍ਹੋ : RBI News: RBI ਦੇ ਨਵੇਂ ਦਿਸ਼ਾ-ਨਿਰਦੇਸ਼ ਭਲਕੇ ਤੋਂ ਹੋਣਗੇ ਲਾਗੂ, ਜਲਦ ਪੂਰਾ ਕਰਨਾ ਹੋਵੇਗਾ ਬੈਂਕਾਂ ਨੂੰ ਇਹ ਕੰਮ