ਕਾਵੇਰੀ ਮੁੱਦੇ ਨੂੰ ਲੈ ਕੇ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ (ਏਜੰਸੀ)। ਰਾਜ ਸਭਾ ‘ਚ ਅੱਜ ਅੰਨਾਦ੍ਰਮੁਕ ਤੇ ਦ੍ਰਮੁਕ ਦੇ ਮੈਂਬਰਾਂ ਨੇ ਕਾਵੇਰੀ ਮੁੱਦੇ ‘ਤੇ ਰੌਲਾ-ਰੱਪਾ ਪਾਇਆ ਤੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਸਵੇਰੇ ਗਿਆਰਾਂ ਵਜ਼ੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਤੁਰੰਤ ਹੀ ਅੰਨਾਦ੍ਰਮੁਕ ਤੇ ਦ੍ਰਮੁਕ ਦੇ ਮੈਂਬਰ ਸਦਨ ਦੇ ਵਿਚਕਾਰ ਆ ਗਏ ਤੇ ਕਾਵੇਰੀ ਮੁੱਦੇ ‘ਤੇ ਸ਼ੋਰ-ਸ਼ਰਾਬਾ ਕਰਨ ਲੱਗੇ।
ਇਸ ਤੋਂ ਬਾਅਦ ਸ੍ਰੀ ਨਾਇਡੂ ਨੇ ਕਿਹਾ ਕਿ ਅੱਜ ਸੰਸਦ ਦੀ ਸੁਰੱਖਿਆ ‘ਚ ਸ਼ਹਾਦਤ ਦੇਣ ਵਾਲੇ ਨੌਂ ਜਣਿਆਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਕਿਨਾਰੇ ਰੱਖ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਵਾਉਣ ਨੂੰ ਲੈ ਕੇ ਉਨ੍ਹਾਂ ਨੂੰ ਚਾਰ ਨੋਟਿਸ ਦਿੱਤੇ ਗਏ ਹਨ ਜਿਨ੍ਹਾਂ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਪਰ ਕਾਵੇਰੀ ਮੁੱਦੇ ‘ਤੇ ਧਿਆਨ ਦੇ ਪ੍ਰਸਤਾਵ ‘ਤੇ ਚਰਚਾ ਕਰ ਸਕਦੇ ਹਨ।
ਉਨ੍ਹਾਂ ਮੈਂਬਰਾਂ ਨੂੰ ਆਪਣੀ ਸੀਟ ‘ਤੇ ਜਾਣ ਦੀ ਅਪੀਲ ਕੀਤੀ ਪਰ ਮੈਂਬਰ ਨਾਅਰੇਬਾਜ਼ੀ ਕਰਦੇ ਰਹੇ ਤਾਂ ਸ੍ਰੀ ਨਾਇਡੂ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤੀਵ ਕਰਨ ਦਾ ਐਲਾਨ ਕਰ ਦਿੱਤਾ। ਮੈਂਬਰ ਆਪਣੇ ਹੱਥਾਂ ‘ਚ ਤਖਤੀਆਂ ਲੈ ਕੇ ਆਏ ਸਨ ਜਿਨ੍ਹਾਂ ‘ਤੇ ਕਾਵੇਰੀ ਨਦੀ ‘ਚ ਬੰਨ੍ਹ ਬਣਾਉਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।