ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੈਸਲਰ ਪ੍ਰੋਟੈਸਟ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ, ਜੋ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ, ਉੱਤਰੀ ਰੇਲਵੇ ਵਿੱਚ ਆਪਣੀਆਂ-ਆਪਣੀਆਂ ਨੌਕਰੀਆਂ ‘ਤੇ ਵਾਪਸ ਆ ਗਏ ਹਨ। (Wrestler Protest) ਉੱਤਰੀ ਰੇਲਵੇ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵਿਆਹੁਤਾ ਦੀ ਭੇਦਭਰੀ ਹਾਲਤਾਂ ‘ਚ ਮੌਤ, ਸਹੁਰੇ ਪਰਿਵਾਰ ‘ਤੇ ਲਾਏ ਤੰਗ ਪ੍ਰੇਸਾਨ ਕਰਨ ਦੇ ਦੋਸ਼
ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ 9 ਜੂਨ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਅਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੇ ਕਹਿਣ ‘ਤੇ ਅਸੀਂ 9 ਜੂਨ ਨੂੰ ਜੰਤਰ-ਮੰਤਰ ‘ਤੇ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਉਹ ਆਉਣ ਵਾਲੇ ਦਿਨਾਂ ਵਿੱਚ ਜੋ ਤਰੀਕਾਂ ਦੇਣਗੇ ਅਸੀਂ ਪਹਿਲਵਾਨਾਂ ਦਾ ਸਾਥ ਜ਼ਰੂਰ ਦੇਵਾਂਗੇ।
ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਹਿਲਵਾਨਾਂ ਨੇ 30 ਅਤੇ 31 ਮਈ ਨੂੰ ਵਿਸ਼ੇਸ਼ ਡਿਊਟੀ (ਓਐਸਡੀ) ਵਜੋਂ ਆਪਣੀ ਡਿਊਟੀ ਸੰਭਾਲ ਲਈ ਹੈ। ਇਸ ਦੌਰਾਨ ਸਾਕਸ਼ੀ ਨੇ ਕਿਹਾ ਕਿ ਬ੍ਰਿਜ ਭੂਸ਼ਣ ਖਿਲਾਫ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ ਉਹ ਸੱਤਿਆਗ੍ਰਹਿ ਦੇ ਨਾਲ-ਨਾਲ ਰੇਲਵੇ ‘ਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਨਿਭਾਏਗੀ। ਅੰਦੋਲਨ ਤੋਂ ਪਿੱਛੇ ਹਟਣ ਦੀਆਂ ਗੁੰਮਰਾਹਕੁੰਨ ਖਬਰਾਂ ਦਾ ਖੰਡਨ ਕਰਦੇ ਹੋਏ ਸਾਕਸ਼ੀ ਨੇ ਟਵੀਟ ਕੀਤਾ, “ਇਹ ਖਬਰ ਬਿਲਕੁਲ ਗਲਤ ਹੈ। ਇਨਸਾਫ਼ ਦੀ ਲੜਾਈ ਵਿੱਚ ਨਾ ਤਾਂ ਸਾਡੇ ਵਿੱਚੋਂ ਕਿਸੇ ਨੇ ਪਿੱਛੇ ਹਟਿਆ ਹੈ ਅਤੇ ਨਾ ਹੀ ਹਟੇਗਾ। ਸੱਤਿਆਗ੍ਰਹਿ ਦੇ ਨਾਲ-ਨਾਲ ਮੈਂ ਰੇਲਵੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਨਸਾਫ਼ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ। ਕਿਰਪਾ ਕਰਕੇ ਕੋਈ ਵੀ ਗਲਤ ਖਬਰ ਨਾ ਫੈਲਾਓ।
ਬਜਰੰਗ ਨੇ ਕੀਤੀ ਟਵੀਟ (Wrestler Protest)
ਬਜਰੰਗ ਨੇ ਟਵੀਟ ਕੀਤਾ, ‘ਅੰਦੋਲਨ ਵਾਪਸ ਲੈਣ ਦੀ ਖਬਰ ਅਫਵਾਹ ਹੈ। ਇਹ ਖ਼ਬਰਾਂ ਸਾਨੂੰ ਨੁਕਸਾਨ ਪਹੁੰਚਾਉਣ ਲਈ ਫੈਲਾਈਆਂ ਜਾ ਰਹੀਆਂ ਹਨ। ਅਸੀਂ ਨਾ ਤਾਂ ਪਿੱਛੇ ਹਟੇ ਅਤੇ ਨਾ ਹੀ ਅਸੀਂ ਅੰਦੋਲਨ ਵਾਪਸ ਲਿਆ ਹੈ। ਮਹਿਲਾ ਪਹਿਲਵਾਨਾਂ ਵੱਲੋਂ ਐਫਆਈਆਰ ਦਰਜ ਕਰਨ ਦੀ ਖ਼ਬਰ ਵੀ ਝੂਠੀ ਹੈ। ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਜਿਕਰਯੋਗ ਹੈ ਕਿ ਓਲੰਪਿਕ ਤਮਗਾ ਜੇਤੂ ਪੂਨੀਆ, ਸਾਕਸ਼ੀ ਅਤੇ ਏਸ਼ੀਅਨ ਚੈਂਪੀਅਨ ਵਿਨੇਸ਼ ਫੋਗਾਟ ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਸਾਬਕਾ WFI ਪ੍ਰਧਾਨ ‘ਤੇ ਇਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦਾ ਜਿਣਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਪੋਕਸੋ (ਨਾਬਾਲਗਾਂ ਦੀ ਜਿਣਸੀ ਅਪਰਾਧਾਂ ਤੋਂ ਸੁਰੱਖਿਆ) ਨਾਲ ਸਬੰਧਤ ਹੈ। ਕੈਸਰਗੰਜ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਹਾਲਾਂਕਿ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।