Rakesh Tikait: ਖਨੌਰੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 18ਵੇਂ ਦਿਨ ਵੀ ਜਾਰੀ ਹੈ ਅਤੇ ਉਹਨਾਂ ਦੀ ਸਿਹਤ ਕਾਫੀ ਡਾਊਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ SKM ਆਗੂ ਰਾਕੇਸ਼ ਟਿਕੈਤ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ। ਇੱਥੇ ਉਨ੍ਹਾਂ ਦੀ ਮੁਲਾਕਾਤ ਡੱਲੇਵਾਲ ਨਾਲ ਹੋਈ।
ਇਹ ਵੀ ਪੜ੍ਹੋ: Priyanka Gandhi ਦਾ ਸੰਸਦ ‘ਚ ਪਹਿਲਾ ਸੰਬੋਧਨ, ਜਾਣੋ ਕਿਹੜੇ-ਕਿਹੜੇ ਮੁੱਦਿਆਂ ‘ਤੇ ਬੋਲੇ
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਹਾਦਤਾਂ ਤੋਂ ਨਹੀਂ ਡਰਦੀ ਹੈ। ਡੱਲੇਵਾਲ ਸਾਡੇ ਸੀਨੀਅਰ ਕਿਸਾਨ ਆਗੂ ਹਨ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਆਪਣਾ ਮਰਨ ਵਰਤ ਖਤਮ ਨਹੀਂ ਕਰਾਂਗੇ। ਦਿੱਲੀ ਨੂੰ ਫਿਰ ਤੋਂ ਘੇਰਨਾ ਪਵੇਗਾ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਅੱਜ ਦੇ ਰਾਜਾ ਪ੍ਰਜਾ ’ਤੇ ਦਇਆ ਕਰਨ ਵਾਲੀ ਨਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ। ਇਹ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਕੋਈ ਵੀ ਉਨ੍ਹਾਂ ਤੱਕ ਸਿੱਧੇ ਤੌਰ ‘ਤੇ ਨਾ ਪਹੁੰਚੇ। ਇਸ ਦੇ ਨਾਲ ਹੀ ਧਰਨੇ ਵਾਲੀ ਥਾਂ ‘ਤੇ ਧਾਰਮਿਕ ਸਮਾਗਮ ਵੀ ਚੱਲ ਰਿਹਾ ਹੈ। ਮੋਰਚੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਹਨ। Rakesh Tikait