ਅੱਜ ਲੋੜ ਹੈ ਇਮਾਨਦਾਰ ਨੌਜਵਾਨ ਆਗੂਆਂ ਨੂੰ ਚੋਣਾਂ ਲੜਨ ਦੀ : ਚੜੂਨੀ
(ਖੁਸਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਮਿਸ਼ਨ ਪੰਜਾਬ ਤਹਿਤ ਇੱਕ ਰੈਲੀ ਸਥਾਨਕ ਮਹਾਰਾਜਾ ਪੈਲੇਸ ਵਿਖੇ ਕੀਤੀ ਗਈ। ਇਸ ਸਮੇਂ ਬੋਲਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕੀ ਅੱਜ-ਕੱਲ ਲੋੜ ਹੈ ਕਿ ਦੇਸ਼ ਅੰਦਰ ਇਮਾਨਦਾਰ ਨੌਜਵਾਨ ਆਗੂ ਬਣਾ ਕੇ ਚੋਣਾਂ ਲੜੀਆਂ ਜਾਣ ਤਾਂ ਜੋ ਗਰੀਬ ਕਿਸਾਨ ’ਤੇ ਛੋਟੇ ਵਪਾਰੀਆਂ ਦੀ ਲੁੱਟ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਕ ਪਾਸੇ ਗਰੀਬ ਕਿਸਾਨ ਸੌ ਰੁਪਏ ਤੋਂ ਵੀ ਘੱਟ ਕਮਾ ਰਿਹਾ ਹੈ ਅਤੇ ਦੂਜੇ ਪਾਸੇ ਕਾਰਪੋਰੇਟ ਘਰਾਣੇ ਸੌ ਕਰੋੜ ਰੋਜ਼ਾਨਾ ਦੀ ਲੁੱਟ ਕਰ ਕੇ ਹੋਰ ਅਮੀਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਮਜ਼ਦੂਰ ’ਤੇ ਈਮਾਨਦਾਰ ਆਗੂ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਦੇ ਹਨ ਤਾਂ ਉਹ ਗਰੀਬਾਂ ’ਤੇ ਮਿਹਨਤਕਸ਼ਾਂ ਦੇ ਹੱਕ ਵਿਚ ਆਵਾਜ਼ ਉਠਾਉਣਗੇ।
ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਕਿ ਕਿਸਾਨ ਜਥੇਬੰਦੀਆਂ ਨੇ ਤੁਹਾਡੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਕਰੋ ਵਿਰੋਧ ਮੈਨੂੰ ਕੋਈ ਸ਼ਿਕਵਾ ਨਹੀਂ ਪਰ ਉਹ ਵੀ ਜਵਾਬ ਦੇਣ ਕਿ ਉਹ ਸਾਰੇ ਵੀ ਤਾਂ ਚੋਣਾਂ ਵਿੱਚ ਹਿੱਸਾ ਲੈਣਗੇ, ਇਸ ਸਮੇਂ ਉਨ੍ਹਾਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਬਾਰੇ ਪੁੱਛਣ ’ਤੇ ਕਿਹਾ ਕਿ ਜਦੋਂ ਤੱਕ ਐਮ ਐਸ ਪੀ ’ਤੇ ਕਾਨੂੰਨ ਨਹੀਂ ਬਣਾਇਆ ਜਾਂਦਾ ’ਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਬਿਜਲੀ ਸੋਧ ਬਿੱਲ ਵਾਪਸ ਨਹੀਂ ਹੁੰਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਕੀਤਾ ਜਾਵੇਗਾ। ਹਰਿਆਣਾ ਵਿਚ ਚੋਣਾਂ ਲੜਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਵੀਹ 2024 ਦੇ ਵਿੱਚ ਹਰਿਆਣਾ ਵਿੱਚ ਵੀ ਚੋਣਾਂ ਲੜੀਆਂ ਜਾਣਗੀਆਂ।
ਇਸ ਸਮਾਗਮ ਮੌਕੇ ਸਾਰੇ ਸ਼ਹੀਦ ਕਿਸਾਨ ਭੈਣ ਭਰਾਵਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮਾਗਮ ਦੀ ਸਟੇਜ ਸੰਚਾਲਨ ਮਨਪ੍ਰੀਤ ਸਿੰਘ ਨਮੋਲ ਵੱਲੋਂ ਚਲਾਇਆ ਗਿਆ। ਇਸ ਮੌਕੇ ਚਮਕੌਰ ਸਿੰਘ, ਗਾਗਾ ਸਿੰਘ, ਬਘੇਰਾ ਸਿੰਘ, ਦਰਬਾਰਾ ਸਿੰਘ, ਸੁਖਵਿੰਦਰ ਘੁੰਮਣ, ਕਰਮਿੰਦਰਪਾਲ, ਟੋਨੀ, ਰੁਪਿੰਦਰ ਸਿੰਘ, ਗਗਨਪ੍ਰੀਤ, ਅਵਤਾਰ ਸਿੰਘ, ਕੁਲਜੀਤ ਸਿੰਘ, ਭੁਲੇਖੇ ਸ਼ਿਲਪ, ਛੀਨਾ ਬਲਵੀਰ ਸਿੰਘ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ