ਸਾਡੇ ਨਾਲ ਸ਼ਾਮਲ

Follow us

12.9 C
Chandigarh
Sunday, February 15, 2026
More
    Home Breaking News ਰਾਮ ਪ੍ਰਕਾਸ਼ ਇੰ...

    ਰਾਮ ਪ੍ਰਕਾਸ਼ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

    ਰਾਮ ਪ੍ਰਕਾਸ਼ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

    ਬਠਿੰਡਾ, (ਸੁਖਨਾਮ) ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਪ੍ਰਕਾਸ਼ ਇੰਸਾਂ ਵਾਸੀ ਪੁੱਜਾਂ ਵਾਲਾ ਮੁਹੱਲਾ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸ ਦੇ ਪੁੱਤਰ ਗਗਨਦੀਪ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਜੀਵਨ ਜੋਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਖੈਰ ਰੋਡ, ਲੋਧਾ, ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ ਰਾਮ ਪ੍ਰਕਾਸ਼ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਤੇ ਇਲਾਕੇ ਦੇ ਕੁਝ ਕੁ ਜ਼ਿੰਮੇਵਾਰ ਸੇਵਾਦਾਰਾਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਨਰਿੰਦਰ ਇੰਸਾਂ ਅਤੇ ਬਲਾਕ ਭੰਗੀਦਾਸ ਸੁਨੀਲ ਕੁਮਾਰ ਇੰਸਾਂ ਨੇ ਦੱਸਿਆ ਕਿ ਰਾਮ ਪ੍ਰਕਾਸ਼ ਜੀ ਨੇ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here