(ਅਸ਼ਵਨੀ ਚਾਵਲਾ) ਚੰਡੀਗੜ੍ਹ। ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਨ ਤੋਂ ਬਾਅਦ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਨਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।
ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਬੁੱਧਵਾਰ ਨੂੰ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸਨਾਂ ਲਈ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਅਨੁਸਾਰ ਰਮਨ ਬਹਿਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ