ਪਾਕਿਸਤਾਨੀ ਪੰਜਾਬ ’ਚ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ

Pakistan News

ਡਿਪਟੀ ਮੁੱਖ ਮੰਤਰੀ ਮਹੀਅਮ ਔਰੰਗਜ਼ੇਬ ਨੂੰ ਫੁੱਲਕਾਰ ਭੇਂਟ (Pakistan News)

ਸਹੁੰ ਚੁੱਕ ਸਮਾਗਮ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਮੁਬਾਰਕ ਦਿੱਤੀ

(ਸੱਚ ਕਹੂੰ ਨਿਊਜ਼) ਲਾਹੌਰ। ਪਾਕਿਸਤਾਨੀ ਪੰਜਾਬ ਵਿੱਚ ਅੱਜ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁਝ ਦਿਨ ਪਹਿਲਾ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਪੰਜਾਬੀ ਲੋਕ ਵਿਰਾਸਤ ਐਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਉਨ੍ਹਾਂ ਨੂੰ ਮੁਬਾਰਕ ਦਿੱਤੀ। Pakistan News

ਇਹ ਵੀ ਪੜ੍ਹ੍ਹੋ: Ravichandran Ashwin : ‘ਮਾਸਟਰ ਆਫ ਸਪਿਨ’ ਆਰ ਅਸ਼ਵਿਨ ਬਾਰੇ ਇਹ ਸਾਬਕਾ ਕ੍ਰਿਕੇਟਰ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਅਰੋੜਾ ਨੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸੱਦਾ ਪੱਤਰ ਭੇਜਿਆ ਸੀ ਜੋ ਸਬੱਬ ਨਾਲ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਲਾਹੌਰ ਪਹੁੰਚੇ ਹੋਏ ਸਨ। ਪ੍ਰੋ. ਗਿੱਲ ਪਿਛਲੇ ਕਈ ਸਾਲਾਂ ਤੋਂ ਸ. ਰਮੇਸ਼ ਸਿੰਘ ਅਰੋੜਾ ਨਾਲ ਜੁੜੇ ਹੋਏ ਹਨ। ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਰਮੇਸ਼ ਸਿੰਘ ਅਰੋੜਾ ਨੇ ਡਿਪਟੀ ਮੁੱਖ ਮੰਤਰੀ ਮੁਹਤਰਮਾ ਮਰੀਅਮ ਔਰੰਗਜ਼ੇਬ ਨਾਲ ਮਿਲਾਇਆ। ਪ੍ਰੋ. ਗਿੱਲ ਨੇ ਮਰੀਅਮ ਔਰੰਗਜ਼ੋਬ ਸਾਹਿਬਾ ਨੂੰ ਲੁਧਿਆਣਾ ਤੋਂ ਲਿਆਂਦੀ ਫੁੱਲਕਾਰੀ ਭੇਂਟ ਕਰਕੇ ਆਸ਼ੀਰਵਾਦ ਤੇ ਅਸ਼ੀਸ਼ਾਂ ਦਿੱਤੀਆਂ। ਉਨ੍ਹਾਂ ਮਰੀਅਮ ਔਰੰਗਜ਼ੇਬ ਦਾ ਸ. ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਵਿੱਚ ਲੈਣ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵ ਅਮਨ ਦੀ ਸਲਾਮਤੀ ਲਈ ਹਿੰਦ-ਪਾਕਿ ਰਿਸ਼ਤਿਆਂ ਨੂੰ ਹੋਰ ਸਮਰੱਥ ਬਣਾਉਣ ਲਈ ਵੀ ਅਪੀਲ ਕੀਤੀ। Pakistan News