ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News Punjab News: ...

    Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

    Punjab News
    ਫ਼ਿਰੋਜ਼ਪੁਰ: ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ।

    (ਜਗਦੀਪ ਸਿੰਘ) ਫ਼ਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀਜੀਆਈ ਹਸਪਤਾਲ ਨੂੰ ਛੇਤੀ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ।

    ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਜਾਨ ਮਾਲ ਦੀ ਰਾਖੀ ਬਾਰੇ ਵੀ ਚਰਚਾ ਕੀਤੀ। ਰਾਣਾ ਸੋਢੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਪੰਜਾਬ ਨੂੰ ਲੈ ਕਿ ਕਾਫ਼ੀ ਗੰਭੀਰ ਹਨ, ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਇਸ ਕਰਕੇ ਇਸ ਦੀਆ ਸਮੱਸਿਆਵਾਂ ਵੀ ਅਲੱਗ ਹਨ। ਇਸ ਸਮੇ ਰਾਣਾ ਸੋਢੀ ਨੇ ਤਾਰੋਂ ਪਾਰ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਬਾਰੇ ਵੀ ਗ੍ਰਹਿ ਮੰਤਰੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਰਾਣਾ ਸੋਢੀ ਨੇ ਤਾਰੋਂ ਪਾਰ ਜ਼ਮੀਨ ਤੇ ਖੇਤੀ ਕਰਦੇ ਕਿਸਾਨਾਂ ਦੀਆ ਸਮੱਸਿਆਵਾਂ ਵੀ ਦੱਸੀਆਂ ਤੇ ਮੰਗ ਕੀਤੀ ਕਿ ਤਾਰੋਂ ਪਾਰ ਜ਼ਮੀਨ ਦੀ ਮਾਲਕੀ ਓਥੋਂ ਦੇ ਕਿਸਾਨਾਂ ਨੂੰ ਦਿੱਤੀ ਜਾਵੇ। Punjab News

    ਇਹ ਵੀ ਪੜ੍ਹੋ: Chandigarh News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 50 ਮੋਟਰਸਾਈਕਲਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

    ਇਸ ਤੋਂ ਇਲਾਵਾ ਉਹਨਾਂ ਫਿਰੋਜ਼ਪੁਰ ਛਾਉਣੀ ਦੇ ਨੋਟੀਫਾਈਡ ਏਰੀਆ ਨੂੰ ਵਧਾਉਣ ਦੀ ਮੰਗ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖੀ ਤੇ ਕਿਹਾ ਕਿ ਸਿਵਲ ਏਰੀਏ ਦੇ ਲੋਕਾਂ ਨੂੰ ਵੱਧ ਤੋਂ ਵੱਧ ਮਾਲਕੀ ਹੱਕ ਦਿੱਤੇ ਜਾਣ। ਇਸ ਤੋਂ ਇਲਾਵਾ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਵੇਰਵੇ ਨਾਲ ਦੱਸਿਆ ਅਤੇ ਮੰਗ ਕੀਤੀ ਕਿ ਪੰਜਾਬ ਵਿੱਚ ਹੋਏ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ।