ਸਾਡੇ ਨਾਲ ਸ਼ਾਮਲ

Follow us

22.3 C
Chandigarh
Wednesday, February 18, 2026
More
    Home Breaking News ਰਣਦੀਪ ਸੁਰਜੇਵਾ...

    ਰਣਦੀਪ ਸੁਰਜੇਵਾਲਾ ਦਾ ਵੱਡਾ ਬਿਆਨ : ਕੈਪਟਨ ਖਿਲਾਫ਼ 78 ਵਿਧਾਇਕਾਂ ਨੇ ਲਿਖ ਕੇ ਦਿੱਤਾ, ਉਸ ਤੋਂ ਬਾਅਦ ਹਟਾਉਣਾ ਪਿਆ ਕੈਪਟਨ ਨੂੰ

    ਕੈਪਟਨ ਅਮਰਿੰਦਰ ਸਿੰਘ ਖਿਲਾਫ਼ 78 ਵਿਧਾਇਕਾਂ ਨੇ ਲਿਖ ਕੇ ਦਿੱਤਾ, ਉਸ ਤੋਂ ਬਾਅਦ ਹਟਾਉਣਾ ਪਿਆ ਕੈਪਟਨ ਨੂੰ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਬੰਧੀ ਬਿਆਨ ਦਿੱਤਾ ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਵਿਧਾਇਕਾਂ ਦੇ ਕਹਿਣ ’ਤੇ ਬਦਲਿਆ ਗਿਆ । ਪੰਜਾਬ ਦੇ 78 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਬਦਲਣ ਲਈ ਲਿਖ ਕੇ ਦਿੱਤਾ ਗਿਆ ਸੀ ਜੇਕਰ ਮੁੱਖ ਮੰਤਰੀ ਨਾ ਬਦਲਦੇ ਤਾਂ ਕਿਹਾ ਜਾਂਦਾ ਕਿ ਕਾਂਗਰਸ ਤਾਨਾਸ਼ਾਹੀ ਹੈ । ਇੱਕ ਪਾਸੇ 78 ਵਿਧਾਇਕ ਤੇ ਇੱਕ ਪਾਸ ਇਕੱਲਾ ਮੁੱਖ ਮੰਤਰੀ ਸੁਰਜੇਵਾਲਾ ਪ੍ਰੈੱਸ ਕਾਨਫਰੰਸ ’ਚ ਇਸ ਗੱਲ ਦਾ ਖੁਲਾਸਾ ਕੀਤਾ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ’ਚ ਅਨੁਸੂਚਿਤ ਜਾਤੀ ਵਰਗ ਦੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਮਿਸਾਲ ਪੇਸ਼ ਕੀਤੀ ਹੈ ਭਾਜਪਾ 15 ਵਿਧਾਇਕਾਂ ’ਚ ਸੱਤਾ ’ਚ ਕਾਬਜ ਹੈ, ਉਸ ਨੇ ਇੱਕ ਵੀ ਅਨੁਸੂਚਿਤ ਜਾਤੀ ਵਰਗ ਨੂੰ ਮੁੱਖ ਮੰਤਰੀ ਨਹੀਂ ਬਣਾਇਆ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ