ਨੀਂਹਪੱਥਰ ‘ਤੇ ਬਾਦਲਾਂ ਦਾ ਨਾਂਅ ਦੇਖ ਭੜਕੇ ਰੰਧਾਵਾ

Randhawa, Saw, Names, Badals, Foundation, Stone

ਨੀਂਹ ਪੱਥਰ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਆਸੀ ਆਗੂਆਂ ‘ਚ ਆਪਸੀ ਰੰਜ਼ਿਸ਼ ਸ਼ੁਰੂ

ਗੁਰਦਾਸਪੁਰ(ਸੱਚ ਕਹੂੰ ਨਿਊਜ਼) ਕਰਤਾਰਪੁਰ ਸਾਹਿਬ ਡੇਰਾ ਬਾਬਾ ਨਾਨਕ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਆਸੀ ਆਗੂਆਂ ‘ਚ ਆਪਸੀ ਰੰਜ਼ਿਸ਼ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ, ਮੁੱਖ ਮੰਤਰੀ ਕੈਪਟਨ ਅਮਰਿੰੰਦਰ ਸਿੰਘ ਅਤੇ ਸਥਾਨਕ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਦੇ ਨਾਂ ‘ਤੇ ਟੇਪ ਲਗਾ ਦਿੱਤੀ ਹੈ।

ਇਸ ਮੌਕੇ ਰੰਧਾਵਾ ਨੇ ਰੋਸ ਜਤਾਉਂਦਿਆਂ ਕਿਹਾ ਕਿ ਜੋ ਨੀਂਹ ਪੱਥਰ ਬਣਾਇਆ ਗਿਆ ਹੈ, ਉਸ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਂਅ ਕਿਉਂ ਲਿਖਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।