ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਪੀਆਰਟੀਸੀ ਦੇ ਨ...

    ਪੀਆਰਟੀਸੀ ਦੇ ਨਵੇਂ ਚੇਅਰਮੈਨ ਰਣਜੋਧ ਹਡਾਣਾ ਨੇ ਆਪਣਾ ਅਹੁਦਾ ਸੰਭਾਲਿਆ

    Chairman of PRTC

    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਵਿਧਾਇਕ ਅਤੇ ਆਪ ਆਗੂ ਹੋਏ ਸ਼ਾਮਲ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਦੇ ਨਵੇਂ ਚੇਅਰਮੈਨ (Chairman of PRTC) ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਹਡਾਣਾ ਦੇ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਮੌਜੂਦ ਸਨ।

    ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਆਖਿਆ ਗਿਆ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਲੋਕਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਇਆ ਹੈ ਜਿਨ੍ਹਾਂ ਵੱਲੋਂ ਪਾਰਟੀ ਲਈ ਦਿਨ ਰਾਤ ਇੱਕ ਕੀਤਾ ਗਿਆ ਹੈ । ਇਸ ਮੌਕੇ ਪੀ ਆਰ ਟੀ ਸੀ ਦੇ ਨਵੇਂ ਚੇਅਰਮੈਨ ਨਾ ਹਰਜੋਤ ਸਿੰਘ ਹਡਾਣਾ ਨੇ ਜਿੱਥੇ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇੱਥੇ ਪੁੱਜੇ ਕੈਬਨਿਟ  ਮੰਤਰੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।  ਉਨ੍ਹਾਂ ਕਿਹਾ ਕਿ ਉਹ ਪੀ ਆਰ ਟੀ ਸੀ ਦੀ ਬਿਹਤਰੀ ਲਈ ਲਗਾਤਾਰ ਕੰਮ ਕਰਨਗੇ। (Chairman of PRTC)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here