ਦਰਜਾ ਚਾਰ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

Protest

ਪੰਜਾਬ ਸਰਕਾਰ ਖਿਲਾਫ ਕੀਤੀ ਤਿੱਖੀ ਨਾਹਰੇਬਾਜ਼ੀ (Protest )

ਫਰੀਦਕੋਟ , (ਸੁਭਾਸ਼ ਸ਼ਰਮਾ)। ਦੀ ਕਲਾਸ ਫੋਰਥ ਗੌਰਮਿੰਟ ਇੰਪਲਾਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ ਤੇ ਫਰੀਦਕੋਟ ਜ਼ਿਲ੍ਹੇ ਦੇ ਦਰਜਾ ਚਾਰ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਰੋਸ ਧਰਨਾ (Protest) ਦਿੱਤਾ ।

ਇਹ ਵੀ ਪੜ੍ਹੋ :ਅੰਮ੍ਰਿਤਸਰ ‘ਚ ਦਿਨ-ਦਿਹਾੜੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ

ਧਰਨੇ ਤੇ ਬੈਠੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ , ਹਰਵਿੰਦਰ ਸ਼ਰਮਾ , ਰਮੇਸ਼ ਢੈਪਈ , ਬਿੰਦਰਪਾਲ ਸਿੰਘ ਤੇ ਸੁਖਵਿੰਦਰ ਸਿੰਘ ਸਿਹਤ ਵਿਭਾਗ , ਪਰਮਜੀਤ ਸਿੰਘ ਬ੍ਰਿਜਿੰਦਰਾ ਕਾਲਜ , ਗੁਰਪ੍ਰੀਤ ਸਿੰਘ ਸਿੱਧੂ , ਆਸ਼ਾ ਵਰਕਰ ਆਗੂ ਪਰਮਿੰਦਰ ਕੌਰ, ਸੋਨੀਆ , ਅਮਨਦੀਪ ਕੌਰ , ਸੀਤਾ ਰਾਣੀ , ਰਵਿੰਦਰ ਕੌਰ ਤੇ ਗੁਰਪ੍ਰੀਤ ਕੌਰ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕੀਤਾ ਜਾਵੇ ਤੇ ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ।

ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ ਏ ਸਬੰਧੀ ਮਿਤੀ 21 ਅਕਤੂਬਰ 2022 ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਸੋਧ ਕਰਕੇ ਡੀ ਏ ਦੇਣ ਦੀਆਂ ਮਿਤੀਆਂ ਦਾ ਜ਼ਿਕਰ ਕੀਤਾ ਜਾਵੇ ਅਤੇ ਕੇਂਦਰੀ ਪੈਟਰਨ ਅਨੁਸਾਰ 38 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇ , ਆਊਟਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਤੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ