ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਚੱਲਦੀ ਕਾਰ &#8...

    ਚੱਲਦੀ ਕਾਰ ‘ਚ ਕੁੜੀ ਨਾਲ ਕੀਤਾ ਜਬਰ ਜਨਾਹ

    rape committed with a minor girl

    ਚੱਲਦੀ ਕਾਰ ‘ਚ ਕੁੜੀ ਨਾਲ ਕੀਤਾ ਜਬਰ ਜਨਾਹ

    ਲੁਧਿਆਣਾ। ਲੁਧਿਆਣਾ ਵਿਖੇ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਚੱਲਦੀ ਕਾਰ ਵਿਚ ਦੋ ਨੌਜਵਾਨਾਂ ਵਲੋਂ ਇਕ ਕੁੜੀ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਕੁੜੀ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਇਕ ਨਿੱਜੀ ਹੋਟਲ ਵਿਚ ਮੁਲਜ਼ਮ ਨੌਜਵਾਨਾਂ ਨਾਲ ਕੰਮ ਕਰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਵਲੋਂ ਜਨਮ ਦਿਨ ਦੀ ਪਾਰਟੀ ਬਹਾਨੇ ਉਕਤ ਕੁੜੀ ਨੂੰ ਬੁਲਾਇਆ ਗਿਆ ਅਤੇ ਫਿਰ ਚੱਲਦੀ ਕਾਰ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ। ਵਾਰਦਾਤ ਤੋਂ ਬਾਅਦ ਪੀੜਤ ਕੁੜੀ ਥਾਣਾ ਸਰਾਭਾ ਨਗਰ ਪਹੁੰਚੀ ਅਤੇ ਪੁਲਿਸ ਨੂੰ ਸਾਰੀ ਘਟਨਾ ਬਾਰੇ ਜਾਣੂੰ ਕਰਵਾਇਆ।

    Attempted, Rape

    ਉਧਰ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਪੀੜਤਾ ਦੇ ਬਿਆਨਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਸ਼ਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.