Ration Card News: ਰਾਸ਼ਨ ਕਾਰਡ ਮਾਮਲਾ: ਕੇਂਦਰ ਪੰਜਾਬ ਨਾਲ ਵਿਤਕਰਾ ਕਰ ਰਿਹੈ : ਹਰਪਾਲ ਚੀਮਾ

Ration Card News
ਪਟਿਆਲਾ :ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਿੱੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ।

Ration Card News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਖਿਲਾਫ ਆਵਾਜ਼ ਬੁਲੰਦ ਕਰੇਗੀ।

ਇਹ ਵੀ ਪੜ੍ਹੋ: Monsoon Diet: ਦਹੀਂ ਜਾਂ ਛਾਛ… ਮਾਨਸੂਨ ਦੇ ਮੌਸਮ ’ਚ ਬਿਹਤਰ ਵਿਕਲਪ ਕੀ ਹੈ? ਜਾਣੋ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਿਹਾ ਹੈ ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਇਸ ਮੌਕੇ ਐਮ.ਐਲ.ਏ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। Ration Card News