ਸਾਧ-ਸੰਗਤ ਵੱਲੋਂ ਜ਼ਰੂਰਤਮੰਦ 28 ਪਰਿਵਾਰਾਂ ਨੂੰ ਦਿੱਤਾ ਰਾਸ਼ਨ
(ਜਗਵਿੰਦਰ ਸਿੱਧੂ) ਮਾਨਸਾ। ਪੂਜਨਿਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹਿਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਮਾਨਸਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ 135 ਕਾਰਜਾ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ । ਮਾਨਵਤਾ ਭਲਾਈ ਦੇ ਕੰਮ ਕਰਦਿਆ ਸਾਧ-ਸੰਗਤ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ, ਖੂਨਦਾਨ ਕੀਤਾ ਗਿਆ ਅਤੇ ਆਰਥਿਕ ਤੌਰ ’ਤੇ ਜ਼ਰੂਰਤਮੰਦ ਪਰਿਵਾਰਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ । ਇਸੇ ਲੜੀ ਤਹਿਤ ਬਲਾਕ ਮਾਨਸਾ ਦੀ ਸਾਧ-ਸੰਗਤ ਵੱਲੋਂ ਜਰੂਰਤਮੰਦ 28 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ।
ਇਸ ਮੌਕੇ ਸਾਧ-ਸੰਗਤ ਦੇ ਜ਼ਿੰਮੇਵਾਰ 15 ਮੈਂਬਰ ਹਰਬੰਸ ਇੰਸਾਂ ਤੇ ਬਲਾਕ ਮਾਨਸਾ ਦੇ ਭੰਗੀਦਾਸ ਸੁਖਦੇਵ ਇੰਸਾਂ ਨੇ ਦੱਸਿਆ ਕਿ ਬੀਤੇ ਦਿਨ ਗੁਰੁੂ ਪੁੰਨਿਆ ਦਿਵਸ ’ਤੇ ਬਲਾਕ ਮਾਨਸਾ ਦੀ ਸਾਧ-ਸੰਗਤ ਵੱਲੋਂ ਗੁਰੂ ਪੁੰਨਿਆ ਵਾਲੇ ਦਿਨ ਵਰਤ ਰੱਖ ਕੇ ਆਪਣੇ ਹਿਸੇ ਦਾ ਰਾਸ਼ਨ ਜਰੂਰਤਮੰਦ ਪਰਿਵਾਰਾ ਨੂੰ ਦਿੱਤਾ ਗਿਆ । ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਵੀਰ ਅਤੇ ਭੈਣਾਂ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ