welfare work l ਬਲਾਕ ਸਮਾਣਾ ਦੀ ਸਾਧ-ਸੰਗਤ ਨੇ 10 ਪਰਿਵਾਰਾਂ ਨੂੰ ਦਿੱਤਾ ਰਾਸ਼ਨ 

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਾ ਇੱਕ ਹੀ ਟੀਚਾ, ਮਾਨਵਤਾ ਭਲਾਈ ਦੇ ਕਾਰਜ਼ ਕਰਨਾ : 15 ਮੈਂਬਰ ਸ਼ੰਟੀ ਇੰਸਾਂ

(ਸੱਚ ਕਹੂੰ ਨਿਊਜ਼)
ਸਮਾਣਾ ।  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਸਮਾਣਾ ਵਿਖੇ ਹਫਤਾਵਾਰੀ ਨਾਮਚਰਚਾ ਕਰਵਾਇਆ ਗਿਆ, ਜਿਸ ‘ਚ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਬਲਾਕ ਸਮਾਣਾ ਦੇ 15 ਮੈਂਬਰ ਸ਼ਾਂਤੀ ਇੰਸਾਨ ਦੇ ਪਹਿਲੇ ਜਨਮ ਦਿਨ ਦੀ ਖੁਸ਼ੀ ਵਿੱਚ 5 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਅਤੇ ਮਨੀਸ਼ ਵਰਮਾ ਇੰਸਾਂ ਦੀ ਬੇਟੀ ਨੂੰ ਨੌਕਰੀ ਮਿਲਣ ਦੀ ਖੁਸ਼ੀ ਵਿੱਚ 5 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਵੱਲੋਂ ਬੇਲੋੜਾ ਖਰਚ ਕਰਨ ਦੀ ਬਜਾਏ ਮਨੁੱਖਤਾ ਦੀ ਭਲਾਈ ਲਈ ਕੰਮ ਕਰਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।

ਲਲਿਤ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਦੇ 142 ਕਾਰਜ ਬੜੇ ਉਤਸ਼ਾਹ ਨਾਲ ਕਰ ਰਹੇ ਹਨ। ਉਸਨੇ ਦੱਸਿਆ ਕਿ ਇਹ ਉਹ ਪਰਿਵਾਰ ਹਨ ਜੋ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਤੋਂ ਅਸਮਰੱਥ ਹਨ। ਇਸ ਮੌਕੇ 15 ਮੈਂਬਰ ਸ਼ਾਂਤੀ ਇੰਸਾਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਾ ਇੱਕੋ ਇੱਕ ਮਕਸਦ ਹੈ ਅਤੇ ਉਹ ਹੈ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਾ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਨੌਜੁਆਨ ਯੋਧੇ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here