(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਹਫਤਾਵਾਰੀ ਨਾਮ ਚਾਰਚਾ ਦੌਰਾਨ 28 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration) ਦਿੱਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਬੰਟੀ ਇੰਸਾਂ ਪੁੱਤਰ ਦੇਵਰਾਜ ਸੀਮੇਂਟ ਸਟੋਰ ਵਾਲਿਆਂ ਨੇ ਬੇਟੀ ਖੁਸ਼ੀ ਇੰਸਾਂ ਦੇ ਜਨਮਦਿਨ ਦੀ ਖੁਸ਼ੀ ਮੌਕੇ 10 ਪਰਿਵਾਰਾਂ ਤੇ ਸਮੂਹ ਸਾਧ ਸੰਗਤ ਵੱਲੋਂ 18 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 147 ਕਾਰਜਾਂ ਨੂੰ ਸਮਾਣਾ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਕਰ ਰਹੀ ਹੈ ਤੇ ਹਰ ਮਹੀਨੇ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ ਤੇ ਇਸੇ ਲੜੀ ਤਹਿਤ ਅੱਜ 28 ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ ਖੁਸ਼ੀ ਤੇ ਹੋਰ ਸਮਾਗਮ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਦੀ ਮੱਦਦ ਕਰਕੇ ਮਨਾਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਉਹ ਪਰਿਵਾਰ ਹਨ ਜਿਹੜੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਅਸਮਰਥ ਹਨ ਤੇ ਇਨ੍ਹਾਂ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਨ ਦੇਣ ਦੀ ਲਿਸਟ ਵਿਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਣਾਏ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰ ਸਣੇ ਵੱਡੀ ਗਿਣਤੀ ਵਿਚ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ