ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਰਵਨੀਤ ਬਿੱਟੂ ਨ...

    ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

    Ravneet Bittu

    ਲੁਧਿਆਣਾ (ਸੱਚ ਕਹੂੰ ਨਿਊਜ਼)। ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਆਮ ਹੋ ਗਿਆ ਹੈ। ਇਸੇ ਤਰ੍ਹਾਂ ਹੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ (Ravneet Bittu) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

    ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਟਸਐਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਪੁਲਿਸ ਨੂੰ ਕੀਤੀ ਜਾਂਦੀ ਰਹੀ ਹੈ। ਤਾਜ਼ਾ ਮਿਲੀ ਧਮਕੀ ਤੋਂ ਬਾਅਦ ਪੁਲਿਸ ਨੇ ਹਰਕਤ ’ਚ ਆਉਂਦਿਆਂ ਨੰਬਰ ਟਰੇਸ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here