ਸਮੂਹਿਕ ਛੁੱਟੀ ਲੈ ਕੇ ਮੋਹਾਲੀ ‘ਚ ਧਰਨਾ ਦੇਣਗੇ ਕੱਚੇ ਮੁਲਾਜ਼ਮ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਚਲਦਿਆਂ ਚੰਡੀਗੜ੍ਹ ਵਿਖੇ ਭੁੱਖ ਹੜਤਾਲ ‘ਤੇ ਚੱਲ ਰਹੀਆਂ ਮੁਲਾਜ਼ਮ ਜੱਥੇਬੰਦੀਆਂ ਨੇ ਵੀਰਵਾਰ ਨੂੰ ਸਾਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਮੋਹਾਲੀ ਵਿਖੇ ਆਉਣ ਦਾ ਸੱਦਾ ਦਿੱਤਾ ਹੈ।
ਇਸ ਸੱਦੇ ਤੋਂ ਬਾਅਦ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਵੀਰਵਾਰ ਨੂੰ ਆਪਣੇ ਵਿਭਾਗਾਂ ‘ਚੋਂ ਛੁੱਟੀ ਲੈ ਕੇ ਅੱਜ ਮੋਹਾਲੀ ਵਿਖੇ ਧਰਨਾ ਮੁਜ਼ਾਹਰਾ ਕਰਨਗੇ। ਮੁਲਾਜ਼ਮ ਆਗੂ ਸੱਜਣ ਸਿੰਘ ਤੇ ਜੁਲਾਹਾ ਨੇ ਕਿਹਾ ਕਿ ਵਿਧਾਨ ਸਭਾ ‘ਚ ਕਾਨੂੰਨ ਪਾਸ ਹੋਣ ਦੇ ਬਾਵਜ਼ੂਦ ਅਫਸਰਸ਼ਾਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਕੰਨੀ ਕਤਰਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਾਰੇ ਕੰਮਕਾਜ ਛੱਡ ਕੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਭੁੱਖ ਹੜਤਾਲ ਕਰਨ ਤੋਂ ਬਾਅਦ ਮਰਨ ਵਰਤ ਸ਼ੁਰੂ ਕਰਨਾ ਪੈ ਰਿਹਾ ਹੈ। (Raw Employees )

ਜੱਥੇਬੰਦੀ ਦੇ ਲੀਡਰਾਂ ਵੱਲੋਂ ਸ਼ੁਰੂ ਕੀਤੀ ਗਈ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਦੇ ਲੀਡਰਾਂ ਵੱਲੋਂ ਸ਼ੁਰੂ ਕੀਤੀ ਗਈ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜ਼ਾਰੀ ਰਹੀ ਤੇ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਜਲਦ ਹੀ ਸਰਕਾਰ ਨੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਸਮੂਹ ਵਿਭਾਗਾਂ ਦੇ ਮੁਲਾਜ਼ਮ ਦਫਤਰਾਂ ਦਾ ਕੰਮ ਠੱਪ ਕਰਨਗੇ। ਸੂਬਾ ਪ੍ਰੈਸ ਸਕੱਤਰ ਰਜਿੰਦਰ ਸਿੰਘ ਤੇ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19 ਦਸੰਬਰ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਕਾਨੂੰਨ ਨੂੰ ਅੱਜ 58 ਦਿਨ ਬੀਤ ਜਾਣ ‘ਤੇ ਵੀ ਵਿਭਾਗਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਵੀ ਹੱਕ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਣਾ ਚਾਹੀਦਾ ਸੀ। Raw Employees

ਉਨ੍ਹਾਂ ਕਿਹਾ ਕਿ ਸਾਰੇ ਕੱਚੇ ਮੁਲਾਜ਼ਮ ਕੱਲ੍ਹ ਤੋਂ ਦਫਤਰਾਂ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਕੰਮ ਕਰਨਗੇ ਤੇ ਸ਼ਾਂਤਮਈ ਢੰਗ ਨਾਲ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਸ਼ਨ ਕਰਨਗੇ। ਅੱਜ ਵੱਖ-ਵੱਖ ਜਥੇਬੰਦੀਆ ਦੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਤੋਂ ਹਰਪ੍ਰੀਤ ਸਿੰਘ ਖਹਿਰਾ ਮਗਨਰੇਗਾ ਕਰਮਚਾਰੀ ਯੂਨੀਅਨ ਤੋਂ ਅੰਮ੍ਰਿਤਪਾਲ ਸਿੰਘ ਕਪੂਰਥਲਾ, ਸੁਵਿਧਾ ਮੁਲਾਜ਼ਮ ਯੂਨੀਅਨ ਤੋਂ ਮਨਪ੍ਰੀਤ ਸਿੰਘ ਦਵਿੰਦਰ ਕੁਮਾਰ, ਮਿੱਡ-ਡੇ ਮੀਲ ਕਰਮਚਾਰੀ ਯੂਨੀਅਨ ਤੋਂ ਪਿਆਰਾ ਸਿੰਘ ਰੂਰਲ ਹੈਲਥ ਦਰਜਾਚਾਰ ਯੂਨੀਅਨ ਤੋਂ ਤੀਰਥ ਸਿੰਘ ਨੇ ਭੁੱਖ ਹੜਤਾਲ ਕੀਤੀ। ਇਸ ਮੌਕੇ ਭਰਾਤਰੀ ਜਥੇਬੰਦੀਆਂ ਤੋਂ ਸੁੱਚਾ ਸਿੰਘ ਮੱਟੂ, ਕ੍ਰਿਸ਼ਨ ਪ੍ਰਸ਼ਾਦ, ਪ੍ਰੇਮ ਚੰਦ ਸ਼ਰਮਾ ਤੇ ਰਮਨ ਸ਼ਰਮਾ ਆਦਿ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ