ਕੱਚੇ ਮੁਲਾਜ਼ਮ 20 ਫਰਵਰੀ ਨੂੰ ਲੋਕ ਵਿਰੋਧੀ ਪਾਰਟੀਆਂ ਨੂੰ ਸਿਖਾਉਣਗੇ ਸਬਕ

Raw Employees

ਲੋਕ ਪੱਖੀ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ (Raw Employees)

ਕੋਟਕਪੁਰਾ (ਸੁਭਾਸ਼ ਸ਼ਰਮਾ)। ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਇਕਾਈ ਫ਼ਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਕੇਂਦਰ ਅਤੇ ਪੰਜਾਬ ਰਾਜ ਵਿੱਚ ਹੁਕਮਰਾਨ ਰਾਜਨੀਤਿਕ ਪਾਰਟੀਆਂ ਕਾਂਗਰਸ, ਅਕਾਲੀ- ਭਾਜਪਾ ਗੱਠਜੋੜ ਦੀ ਅਗਵਾਈ ਹੇਠ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ (Raw Employees) ਦੀ ਆਊਟਸੋਰਸਿੰਗ ਰਾਹੀਂ ਭਰਤੀ ਕਰਕੇ ਵੱਡੇ ਪੱਧਰ ’ਤੇ ਆਰਥਿਕ ਸ਼ੋਸ਼ਣ ਕੀਤਾ ਹੈ ।

ਇਨ੍ਹਾਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਵਿਰੋਧੀ ਨੀਤੀਆਂ ਜਿਵੇੰ ਕਿ ਠੇਕੇਦਾਰੀ ਤੇ ਆਊਟਸੋਰਸਿੰਗ ਪ੍ਰਣਾਲੀ ਅਧੀਨ ਅਨੇਕਾਂ ਕਿਸਮ ਦੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ , ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਚਾਲੂ ਕਰਕੇ ਮੁਲਾਜ਼ਮਾਂ ਨਾਲ ਬੇਇਨਸਾਫੀ ਕੀਤੀ ਗਈ ਹੈ ।

ਮੁਲਾਜ਼ਮਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ ਵਿੱਚ ਪਿਛਲੇ 20 ਸਾਲਾਂ ਦੌਰਾਨ ਲੋਕ ਵਿਰੋਧੀ ਨੀਤੀਆਂ ਪਾਸ ਕਰਨ ਦੀਆਂ ਜ਼ਿੰਮੇਵਾਰ ਰਾਜਨੀਤਕ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿਚ ਸਬਕ ਸਿਖਾਉਣ ਲਈ ਹਰਾਉਣਗੇ ਅਤੇ ਲੋਕ ਪੱਖੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਜਿਤਾਉਣ ਲਈ ਆਪਣਾ ਰੋਲ ਨਿਭਾਉਣਗੇ ।

ਇਸ ਤੋਂ ਇਲਾਵਾ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ 111 ਦਿਨ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ 36000 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਦੀ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕਰ ਕੇ ਵੱਡੇ-ਵੱਡੇ ਹੋਰਡਿੰਗ ਲਗਾਉਣ ਅਤੇ ਮੀਡੀਏ ਵਿੱਚ ਝੂਠਾ ਪ੍ਰਚਾਰ ਕੀਤਾ ਗਿਆ । ਇਸ ਮੌਕੇ ਤੇ ਹੋਰਨਾਂ ‘ ਤੋਂ ਇਲਾਵਾ ਰੁਪਿੰਦਰ ਸਿੰਘ , ਜਗਰੂਪ ਸਿੰਘ , ਪੰਮਾ ਸਿੰਘ , ਰਜੇਸ਼ ਕੁਮਾਰ , ਰੋਹੀ ਸਿੰਘ , ਵਰਿੰਦਰਪਾਲ ਸਿੰਘ , ਸੁਖਜੀਤ ਸਿੰਘ , ਗੁਰਜੀਵਨ ਸਿੰਘ , ਸੱਤਪਾਲ ਸਿੰਘ ਤੇ ਗੁਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ