ਕੱਚੇ ਅਧਿਆਪਕ ਪਿੰਡ ਕੁਭੜਾਂ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ

Teachers Protest Sachkahoon

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਜਲਦ ਕਰਵਾਉਣ ਦੀ ਮੰਗ ’ਤੇ

ਕੁਲਵੰਤ ਕੋਟਲੀ, ਮੋਹਾਲੀ। ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਵਜੋਂ ਕੰਮ ਕਰਦੇ ਆ ਰਹੇ ਅਧਿਆਪਕ, ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਅੱਜ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਕੱਢੀਆਂ ਗਈਆਂ 8393 ਅਸਾਮੀਆਂ ਲਈ ਪ੍ਰੀਖਿਆ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ 5 ਕੱਚੇ ਅਧਿਆਪਕ ਮੋਹਾਲੀ ਦੇ ਪਿੰਡ ਕੁਭੜਾਂ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਗਏ ਜਦਕਿ ਪਾਣੀ ਵਾਲੀ ਟੈਂਕੀ ਦੇ ਹੇਠਾਂ ਬੈਠੇ 2 ਦਰਜਨ ਦੇ ਕਰੀਬ ਕੱਚੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਸ ਮੌਕੇ ਟੈਂਕੀ ’ਤੇ ਚੜੇ੍ਹ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਪ੍ਰੀਖਿਆ 27 ਜੁਲਾਈ ਨੂੰ ਲਈ ਜਾਣੀ ਹੈ ਪਰ ਪ੍ਰੀਖਿਆ ਤੋਂ ਕੁਝ ਦਿਨ ਪਹਿਲਾ ਸਿੱਖਿਆ ਵਿਭਾਗ ਨੇ ਇਹ ਭਰਤੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ 8393 ਅਸਾਮੀਆਂ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਹੀ ਉਹ ਪ੍ਰੀ ਪ੍ਰਾਇਮਰੀ ਅਸਾਮੀਆਂ ਤੇ ਰੈਗੂਲਰ ਭਰਤੀ ਹੋ ਸਕਦੇ ਹਨ, ਜੇਕਰ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਕੁਝ ਛੋਟਾਂ ਦੇ ਕੇ 8393 ਅਸਾਮੀਆਂ ਲਈ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਚੁੱਕੇ ਫਰੈਸਰ ਉਮੀਦਵਾਰ ਅਦਾਲਤ ਵਿੱਚੋਂ ਸਟੇਅ ਲੈ ਆਉਣਗੇ ਤੇ ਇੰਨੇ ਸਮੇਂ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ ਤੇ ਉਨ੍ਹਾਂ ਦੀ ਭਰਤੀ ਰੁਕ ਜਾਵੇਗੀ।

ਦੂਜੇ ਪਾਸੇ ਪ੍ਰੀਖਿਆ ਨਾ ਲੈਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੇ ਕੱਚੇ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਕੱਚੇ ਅਧਿਆਪਕਾਂ ਨੂੰ ਪੱਕੇ ਕਰਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ। ਤਿੰਨ ਅਧਿਆਪਕ ਕਰੀਬ ਦੋ ਮਹੀਨਿਆਂ ਤੋਂ ਛੱਤ ਉਪਰ ਚੜ੍ਹੇ ਹੋਏ ਹਨ। ਇਨ੍ਹਾਂ ਅਧਿਆਪਕਾਂ ਦੇ ਸੰਘਰਸ਼ ਦੇ ਚਲਦਿਆਂ ਸਰਕਾਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਲਈ ਵੀ ਤਿਆਰ ਹੋਈ ਹੈ। ਸਰਕਾਰ ਵੱਲੋਂ ਇਨ੍ਹਾਂ ਕੱਚੇ ਅਧਿਆਪਕਾਂ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲੈਣ ਦਾ ਵਿਸ਼ਵਾਸ ਦਿਵਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ