ਰਜੀਆ ਸੁਲਤਾਨਾ ਨੇ 22 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਰਜੀਆ ਸੁਲਤਾਨਾ ਨੇ 22 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

(ਸੱਚ ਕਹੂੰ ਨਿਊਜ਼) ਚੰਡੀਗੜ੍ਰ। ਪੰਜਾਬ ਦੇ ਜਲ ਸਪਲਾਈ ਤੇ ਸੇਨੀਟੇਸ਼ਨ ਮੰਤਰੀ ਰਜੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ’ਚ 22 ਉਮੀਦਵਾਰਾਂ ਨੂੰ ਅਨੁਕੰਪਾ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਜ਼ਿਕਰਯੋਗ ਹੈ ਕਿ ਵਿਭਾਗ ’ਚ ਗਰੁੱਪ ‘ਡੀ’ ਸ਼੍ਰੇਣੀ ਦੇ ਅਧੀਨ 21 ਤੇ ਗਰੁੱਪ ‘ਸੀ’ ਸ਼੍ਰੇਣੀ ਤਹਿਤ 01 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈ ਗਈ ਹੈ। ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀਮਤੀ ਸੁਲਤਾਨਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨ-ਮਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਸਰਕਾਰੀ ਸੇਵਾ ’ਚ ਸ਼ਾਮਲ ਹੋਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ। ਅਗਸਤ ’ਚ 30, ਅਪਰੈਲ 2020 ’ਚ 28 ਤੇ ਜੁਲਾਈ 2020 ’ਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ ਇਸ ਤੋਂ ਇਲਾਵਾ ਅਨੁਕੰਪਾ ਦੇ ਅਧਾਰ ’ਤੇ ਨਿਯੁਕਤੀ ਲਈ 11 ਬਿਨੈ ਪ੍ਰਕਿਰਿਆ ਅਧੀਨ ਹਨ ਤੇ ਵਿਭਾਗ ਵੱਲੋਂ ਅਜਿਹੇ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਅਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਤੇ ਸੇਨੀਟੇਸ਼ਨ ਵਿਭਾਗ ਦੇ ਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁੱਖੀ ਅਮਿਤ ਤਲਵਾੜ ਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ