ਮੁਦਰਾਸਫੀਤੀ ਨੂੰ ਟੀਚੇ ਦੇ ਦਾਇਰੇ ’ਚ ਰੱਖਣ ਦੇ ਟੀਚੇ ’ਤੇ ਨਜਰ ਰੱਖਦੇ ਹੋਏ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਅੱਜ ਵਿਕਾਸ ਅਨੁਮਾਨ ਨੂੰ ਬਰਕਰਾਰ ਰੱਖਦੇ ਹੋਏ ਨੀਤੀਗਤ ਦਰਾਂ ’ਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਘਰ ਦੀ ਲਾਗਤ ਨੂੰ ਘੱਟ ਕਰਨ ’ਚ ਮਦਦ ਮਿਲੇਗੀ। ਆਮ ਲੋਕਾਂ ਲਈ ਕਾਰ ਅਤੇ ਹੋਰ ਕਿਸਮ ਦੇ ਕਰਜੇ, ਕਿਸ਼ਤਾਂ ’ਚ ਕੋਈ ਵਾਧਾ ਨਹੀਂ ਹੋਵੇਗਾ। ਕਮੇਟੀ ਨੇ ਰੈਪੋ ਦਰ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਚਾਲੂ ਵਿੱਤੀ ਸਾਲ ਦੀ ਚੌਥੀ ਦੋ-ਮਾਸਿਕ ਤਿੰਨ ਦਿਨਾਂ ਮੀਟਿੰਗ ਤੋਂ ਬਾਅਦ ਅੱਜ ਜਾਰੀ ਬਿਆਨ ’ਚ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਭਾਰਤੀ ਰਿਜਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਫਿਲਹਾਲ ਨੀਤੀਗਤ ਦਰਾਂ ’ਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ ਹੈ, ਪਰ ਨੀਤੀਗਤ ਦਰਾਂ ਨੂੰ ਬਰਕਰਾਰ ਰੱਖਦੇ ਹੋਏ ਕਮੇਟੀ ਨੇ ਅਨੁਕੂਲ ਰੁਖ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। (RBI Repo Rate)
ਇਹ ਵੀ ਪੜ੍ਹੋ : World Cup ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ
ਕਮੇਟੀ ਦੇ ਇਸ ਫੈਸਲੇ ਤੋਂ ਬਾਅਦ ਨੀਤੀਗਤ ਦਰਾਂ ’ਚ ਫਿਲਹਾਲ ਕੋਈ ਵਾਧਾ ਨਹੀਂ ਹੋਵੇਗਾ। ਰੈਪੋ ਦਰ 6.5 ਫੀਸਦੀ, ਸਟੈਂਡਰਡ ਡਿਪਾਜ਼ਿਟ ਸਹੂਲਤ ਦਰ 6.25 ਫੀਸਦੀ, ਮਾਰਜਿਨਲ ਸਥਾਈ ਸਹੂਲਤ ਦਰ 6.75 ਫੀਸਦੀ, ਬੈਂਕ ਦਰ 6.75 ਫੀਸਦੀ, ਫਿਕਸਡ ਰਿਜਰਵ ਰੇਪੋ ਦਰ 3.35 ਫੀਸਦੀ, ਨਕਦ ਰਿਜਰਵ ਅਨੁਪਾਤ 4.50 ਫੀਸਦੀ ਤਰਲਤਾ ਅਨੁਪਾਤ 18 ਫੀਸਦੀ ਹੈ।
ਦਾਸ ਨੇ ਕਿਹਾ ਕਿ ਵਿਸ਼ਵ ਆਰਥਿਕ ਗਤੀਵਿਧੀ ’ਚ ਮੰਦੀ ਦੇ ਦੌਰਾਨ ਭਾਰਤੀ ਅਰਥਵਿਵਸਥਾ ਅਤੇ ਵਿੱਤੀ ਖੇਤਰ ਮਜ਼ਬੂਤ ਬਣਿਆ ਹੋਇਆ ਹੈ ਅਤੇ ਮਹਿੰਗਾਈ ਨੂੰ ਕੰਟਰੋਲ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਵਿਕਾਸ ਦਰ ਦਾ ਅਨੁਮਾਨ 6.5 ਫੀਸਦੀ ’ਤੇ ਬਰਕਰਾਰ ਰੱਖਿਆ ਗਿਆ ਹੈ। ਇਸ ਦੇ ਆਧਾਰ ’ਤੇ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ’ਚ ਇਹ 6.5 ਫੀਸਦੀ, ਤੀਜੀ ਤਿਮਾਹੀ ’ਚ ਛੇ ਫੀਸਦੀ ਅਤੇ ਚੌਥੀ ਤਿਮਾਹੀ ’ਚ 5.9 ਫੀਸਦੀ ਹੋ ਸਕਦਾ ਹੈ। ਅਗਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਇਹ 6.6 ਫੀਸਦੀ ਹੋ ਸਕਦਾ ਹੈ। (RBI Repo Rate)
ਉਨ੍ਹਾਂ ਕਿਹਾ ਕਿ ਰਿਜਰਵ ਬੈਂਕ ਮਹਿੰਗਾਈ ਨੂੰ ਚਾਰ ਫੀਸਦੀ ਦੇ ਟੀਚੇ ਦੇ ਦਾਇਰੇ ’ਚ ਲਿਆਉਣ ’ਤੇ ਪੂਰੀ ਤਰ੍ਹਾਂ ਕੇਂਦਰਿਤ ਹੈ। ਸਬਜੀਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਧਣ ਕਾਰਨ ਸਤੰਬਰ ’ਚ ਮਹਿੰਗਾਈ ਵਧੀ ਸੀ ਪਰ ਹੁਣ ਇਸ ਦੇ ਮੱਧਮ ਰਹਿਣ ਦੀ ਉਮੀਦ ਹੈ। ਸਬਜੀਆਂ ਦੀਆਂ ਕੀਮਤਾਂ ’ਚ ਨਰਮੀ ਦੇ ਨਾਲ-ਨਾਲ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਨਾਲ ਵੀ ਮਹਿੰਗਾਈ ’ਚ ਕਮੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ’ਚ ਪ੍ਰਚੂਨ ਮਹਿੰਗਾਈ ਦਰ ਦਾ ਅਨੁਮਾਨ 5.4 ਫੀਸਦੀ ’ਤੇ ਬਰਕਰਾਰ ਰੱਖਿਆ ਗਿਆ ਹੈ। ਦੂਜੀ ਤਿਮਾਹੀ ’ਚ 6.4 ਫੀਸਦੀ, ਤੀਜੀ ਤਿਮਾਹੀ ’ਚ 5.6 ਫੀਸਦੀ ਅਤੇ ਚੌਥੀ ਤਿਮਾਹੀ ’ਚ 5.2 ਫੀਸਦੀ ਰਹਿਣ ਦਾ ਅਨੁਮਾਨ ਹੈ। ਅਗਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਇਹ 5.2 ਫੀਸਦੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਤੋਂ ਵੱਡਾ ਅਪਡੇਟ
ਦਾਸ ਨੇ ਕਿਹਾ ਕਿ ਕਮੇਟੀ ਨੇ ਸਰਬਸੰਮਤੀ ਨਾਲ ਰੈਪੋ ਦਰ ਨੂੰ 6.5 ਫੀਸਦੀ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਦਾਸ ਨੇ ਕਿਹਾ ਕਿ ਇਹ ਫੈਸਲਾ ਰਿਜਰਵ ਬੈਂਕ ਦੇ ਪ੍ਰਚੂਨ ਮਹਿੰਗਾਈ ਦਰ ਨੂੰ ਚਾਰ ਫੀਸਦੀ ਦੇ ਦਾਇਰੇ ’ਚ ਰੱਖਣ ਦੇ ਟੀਚੇ ਦੇ ਅਨੁਰੂਪ ਲਿਆ ਗਿਆ ਹੈ। ਇਹ ਫੈਸਲਾ ਵਿਕਾਸ ’ਚ ਤੇਜੀ ਲਿਆਉਣ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਰਿਜਰਵ ਬੈਂਕ ਮਹਿੰਗਾਈ ਅਤੇ ਵਿਕਾਸ ’ਤੇ ਤਿੱਖੀ ਨਜਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਉਣੀ ਦੀ ਬਿਜਾਈ ਨੇ ਤੇਜੀ ਫੜ ਲਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮਹਿੰਗਾਈ ’ਤੇ ਭੋਜਨ ਅਤੇ ਈਂਧਨ ਦੀਆਂ ਕੀਮਤਾਂ ਦਾ ਅਸਰ ਦਿਖਾਈ ਦੇ ਸਕਦਾ ਹੈ।
ਮੁਦਰਾ ਨੀਤੀ ਦੀਆਂ ਮੁੱਖ ਗੱਲਾਂ | RBI Repo Rate
ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਮੀਟਿੰਗ ’ਚ ਲਏ ਗਏ ਫੈਸਲਿਆਂ ਦੇ ਮੁੱਖ ਨੁਕਤੇ ਇਸ ਪ੍ਰਕਾਰ ਹਨ :
- ਰੇਪੋ ਦਰ 6.50 ਫੀਸਦੀ ’ਤੇ ਹੀ ਬਰਕਰਾਰ ਹੈ
- ਸਟੈਂਡਰਡ ਡਿਪਾਜ਼ਿਟ ਫੈਸਿਲਿਟੀ ਰੇਟ 6.25 ਫੀਸਦੀ ’ਤੇ ਸਥਿਰ ਹੈ
- ਮਾਰਜਿਨਲ ਸਟੈਂਡਿੰਗ ਫੈਸਿਲਿਟੀ ਰੇਟ 6.75 ਫੀਸਦੀ ’ਤੇ ਬਰਕਰਾਰ ਹੈ
- ਬੈਂਕ ਦਰ 6.75 ਫੀਸਦੀ ’ਤੇ ਸਥਿਰ ਹੈ
- ਚਾਲੂ ਵਿੱਤੀ ਸਾਲ ’ਚ ਆਰਥਿਕ ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।
- ਜੀਡੀਪੀ ਵਿਕਾਸ ਦਰ ਦੂਜੀ ਤਿਮਾਹੀ ’ਚ 6.5 ਫੀਸਦੀ, ਤੀਜੀ ਤਿਮਾਹੀ ’ਚ 6.0 ਫੀਸਦੀ ਅਤੇ ਚੌਥੀ ਤਿਮਾਹੀ ’ਚ 5.7 ਫੀਸਦੀ ਰਹਿ ਸਕਦੀ ਹੈ।
- ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਵਿੱਚ ਜੀਡੀਪੀ ਵਿਕਾਸ ਦਰ 6.6 ਫੀਸਦੀ ਰਹਿਣ ਦਾ ਅਨੁਮਾਨ ਹੈ।
- ਮੌਜੂਦਾ ਵਿੱਤੀ ਸਾਲ ’ਚ ਪ੍ਰਚੂਨ ਮਹਿੰਗਾਈ ਦਰ 5.4 ਫੀਸਦੀ ਰਹਿਣ ਦਾ ਅਨੁਮਾਨ ਹੈ
- ਦੂਜੀ ਤਿਮਾਹੀ ’ਚ ਪ੍ਰਚੂਨ ਮਹਿੰਗਾਈ ਦਰ 6.4 ਫੀਸਦੀ ’ਤੇ
- ਤੀਜੀ ਤਿਮਾਹੀ ’ਚ ਪ੍ਰਚੂਨ ਮਹਿੰਗਾਈ ਦਰ 5.6 ਫੀਸਦੀ ’ਤੇ
- ਚੌਥੀ ਤਿਮਾਹੀ ’ਚ ਪ੍ਰਚੂਨ ਮਹਿੰਗਾਈ ਦਰ 5.2 ਫੀਸਦੀ ਰਹਿ ਸਕਦੀ ਹੈ
- ਅਗਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਪ੍ਰਚੂਨ ਮਹਿੰਗਾਈ ਦਰ 5.2 ਫੀਸਦੀ ਰਹਿਣ ਦੀ ਉਮੀਦ ਹੈ।