ਆਰ.ਬੀ.ਐਸ.ਕੇ. ਟੀਮ ਢੁੱਡੀਕੇ ਨੇ ਬੱਚੇ ਦੇ ਦਿਲ ਦਾ ਮੁਫਤ ਅਪਰੇਸ਼ਨ ਕਰਵਾਇਆ

Free Heart Operation Sachkahoon

ਆਰ.ਬੀ.ਐਸ.ਕੇ. ਟੀਮ ਢੁੱਡੀਕੇ ਨੇ ਬੱਚੇ ਦੇ ਦਿਲ ਦਾ ਮੁਫਤ ਅਪਰੇਸ਼ਨ ਕਰਵਾਇਆ

ਅਜੀਤਵਾਲ, (ਕਿਰਨ ਰੱਤੀ)। ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਇੱਕ ਸਰਕਾਰੀ ਸਕੂਲ ਦੇ ਵਿਿਦਆਰਥੀ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋ ਸਫਲਤਾਪੂਰਵਕ ਕਰਵਾਇਆ ਹੈ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਨੀਲਮ ਭਾਟੀਆ ਨੇ ਦੱਸਿਆ ਕਿ ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਡਾ. ਸਿਮਰਪਾਲ ਸਿੰਘ ਅਤੇ ਡਾ. ਨੇਹਾ ਸਿੰਗਲਾ ਵੱਲੋਂ ਸਕੂਲੀ ਵਿਿਦਆਰਥੀਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਸਕੂਲ ਬੁਘੀਪੁਰਾ ਦਾ ਦਸ ਸਾਲਾਂ ਦਾ ਇੱਕ ਵਿਿਦਆਰਥੀ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਇਸਦਾ ਪਰਿਵਾਰ ਗਰੀਬ ਹੋਣ ਕਾਰਣ ਇਸਦਾ ਅਪਰੇਸ਼ਨ ਨਹੀਂ ਕਰਵਾ ਸਕਦਾ । ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਦਰੇਸ਼ਾਂ ਹੇਠ ਇਸ ਵਿਿਦਆਰਥੀ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਫੋਰਟਿਸ ਹਸਪਤਾਲ ਮੁਹਾਲੀ ਤੋਂ ਬਿਲਕੁਲ ਮੁਫਤ ਸਫਲਤਾਪੂਰਵਕ ਕਰਵਾਇਆ ਗਿਆ ਹੈ ।

ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਸਿਮਰਪਾਲ ਸਿੰਘ ਅਤੇ ਡਾ. ਨੇਹਾ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ । ਸੋ ਬੱਚਿਆਂ ਦੀ ਸਕੂਲਾਂ ਵਿੱਚ ਜਾਕੇ ਸਿਹਤ ਜਾਂਚ ਕੇਅਰ, ਸਪੋਰਟ ਅਤੇ ਇਲਾਜ ਤਹਿਤ ਕੀਤੀ ਜਾਂਦੀ ਹੈ । ਆਰਬੀਐਸਕੇ ਢੁੱਡੀਕੇ ਟੀਮ ਵਿੱਚ ਮਨਜੌਤ ਕੌਰ ਸਟਾਫ ਨਰਸ ਅਤੇ ਜਸਵੰਤ ਸਿੰਘ ਫਾਰਮਾਸਿਸਟ ਦੀ ਭੂਮਿਕਾ ਵੀ ਬੜੀ ਅਹਿਮ ਹੈ ।

ਸਿਵਲ ਹਸਪਤਾਲ ਢੁਡੀਕੇ ਦੇ ਬਲਾਕ ਐਜੂਕੇਟਰ ਲਖਵਿੰਦਰ ਸਿੰਘ ਅਤੇ ਫਾਰਮੇਸੀ ਅਫਸਰ ਰਾਜ ਕੁਮਾਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਢੁੱਡੀਕੇ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।