ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ, ਹਰਿਆਣਾ ਤੇ ਹਿਮਾਚਲ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਨੇ ਭਾਰੀ ਤਬਾਹੀ ਮਚਾ ਰੱਖੀ ਹੈ. ਅਜਿਹੇ ਵਿਚ ਹੜ੍ਹ ਪੀੜਤ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਚੰਗੀ ਖ਼ਬਰ ਇਹ ਹੈ ਕਿ ਇਸ ਹਫ਼ਤੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਭਾਰੀ ਮੀਂਹ ਤੋਂ ਬਚਾਅ ਰਹੇਗਾ। (Weather Update)
ਪੀਏਯੂ ਐਗਰੋਮੌਂਟ ਆਬਜ਼ਰਵੇਟਰੀ ਅਨੁਸਾਰ ਇਸ ਹਫ਼ਤੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੇ ਤੋਂ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 24.4 ਡਿਗਰੀ ਸੈਲਸੀਅਸ, ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਸੈਲਸੀਅਸ, ਹਵਾ ਵਿੱਚ ਨਮੀ ਸਵੇਰੇ 86 ਫ਼ੀਸਦੀ ਅਤੇ ਸ਼ਾਮ ਨੂੰ 62 ਫ਼ੀਸਦੀ ਰਹੀ।
ਦੱਸ ਦਈਏ ਕਿ ਪੰਜਾਬ ‘ਚ ਪਿਛਲੇ ਦਿਨਾਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਦਰਿਆ ਨਾਲੇ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਅਤੇ ਕਈ ਥਾਵਾਂ ਤੋਂ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਲੋਕਾਂ ਦੇ ਵਾਹਨ ਵੀ ਪਾਣੀ ਵਿੱਚ ਵਹਿ ਗਏ। (Weather Update)