ਕਿਹਾ, ਖੇਤੀ ਕਾਨੂੰਨਾਂ ’ਚ ਸੋਧ ਲਈ ਅੱਧੀ ਰਾਤ ਨੂੰ ਵੀ ਤਿਆਰ ਹਾਂ
ਨਵੀਂ ਦਿੱਲੀ । ਕੇਂਦਰੀ ਖੇਤਬਾੜੀ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਖੇਤੀ ਕਾਨੂੰਨਾਂ ਸਬੰਧੀ ਕਿਹਾ ਕਿ ਉਹ ਕਿਸੇ ਵੀ ਕਿਸਾਨ ਜਥੇਬੰਦੀ ਨਾਲ ਅਤੇ ਕਿਸੇ ਵੀ ਸਮੇਂ ਨਵੇਂ ਖੇਤੀ ਕਾਨੂੰਨਾਂ ’ਤੇ ਗੱਲਬਾਤ ਕਰਨ ਲਈ ਤਿਆਰ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨਾਂ ਨਾਲ ਸਬੰਧਿਤ ਤਜਵੀਜ਼ਾਂ ’ਤੇ ਕਿਸੇ ਵੀ ਕਿਸਾਨ ਜਥੇਬੰਦੀ ਵੱਲੋਂ ਕਦੇ ਵੀ ਗੱਲ ਕਰਨ ਲਈ ਤਿਆਰ ਹਨ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ’ਚ ਕੋਈ ਘਾਟ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਜੇਕਰ ਕੋਈ ਵੀ ਕਿਸਾਨ ਯੂਨੀਅਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਐਕਟ ਸਬੰਧੀ ਹੋਰ ਵਿਵਸਥਾ ’ਤੇ ਗੱਲਬਾਤ ਕਰੇ ਤਾਂ ਅਸੀਂ ਅੱਧੀ ਰਾਤ ਨੂੰ ਗੱਲ ਕਰਨ ਲਈ ਤਿਆਰ ਹਾਂ ਪਰੰਤੂ ਕਿਸਾਨ ਜਥੇਬੰਦੀਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜਿੱਦ ’ਤੇ ਅੜੀਆਂ ਹੋਈਆਂ ਹਨ ਜਦੋਂਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਇਹ ਕਾਨੂੰਨ ਰੱਦ ਨਹੀਂ ਕਰੇਗੀ, ਉਹ ਲੋੜ ਅਨੁਸਾਰ ਇਨ੍ਹਾਂ ’ਚ ਸੋਧ ਕਰਨ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਧਰਨਾ ਦੇ ਰਹੇ ਹਨ ਕਿਸਾਨਾਂ ਦੇ ਧਰਨੇ ਦੌਰਾਨ ਕਾਫ਼ੀ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ ਪਰ ਹਾਲੇ ਤੱਕ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਕੋਈ ਸਿੱਟਾ ਨਹੀਂ ਨਿਕਲਿਆ ਹੈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।