ਸੁਪਰੀਮ ਕੋਰਟ ਨੇ ਕੁਮਾਰੀ ਸਵਾਮੀ ਨੂੰ ਦਿੱਤਾ ਝਟਕਾ
ਅੱਜ ਹੋਵੇਗਾ ਕੁਮਾਰ ਸਵਾਮੀ ਦੀ ਕਿਸਮਤ ਦਾ ਫੈਸਲਾ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਕਰਨਾਟਕ ਦੀ ਕੁਮਾਰ ਸਵਾਮੀ ਸਰਕਾਰ ਨੂੰ ਕਰਾਰਾ ਝਟਕਾ ਦਿੰਦਿਆਂ ਅੱਜ ਕਿਹਾ ਕਿ ਕਾਂਗਰਸ ਤੇ ਜਨਤਾ ਦਲ (ਐਸ) ਦੇ ਬਾਗੀ ਵਿਧਾਕਿਹਾਂ ਨੂੰ ਵਿਸ਼ਵਾਸ ਮਤ ਪ੍ਰਕਿਕਿਰਆ ‘ਚ ਹਿੱਸਾ ਲੈਣ ਲਈ ਪ੍ਰਭਾਵਿਤ ਨਾ ਕੀਤਾ ਜਾ ਸਕਦਾ। ਅਦਾਲਤ ਨੇ ਹਾਲਾਂਕਿ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਵਿਧਾਇਕਾਂ ਦਾ ਅਸਤੀਫ਼ਾ ਸਵੀਕਾਰ ਕਰਨ ਲਈ ਵਿਧਾਨ ਸਭਾ ਸਪੀਕਰ ਲਈ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਜਾ ਸਕਦੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਖੰਡਬੈਂਚ ਨੇ ਕਿਹਾ ਕਿ ਪਟੀਸ਼ਨਕਰਤਾ 15 ਬਾਗੀ ਵਿਧਾਇਕਾਂ ਨੂੰ ਰਾਜ ਵਿਧਾਨ ਸਭਾ ‘ਚ ਅੱਜ ਹੋਣ ਵਾਲੇ ਵਿਸ਼ਵਾਸ ਮਤ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਵਿਧਾਨ ਸਭਾ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੂੰ ਤੈਅ ਸਮਾਂ-ਹੱਦ ਤਹਿਤ ਬਾਗੀ ਵਿਧਾਹਿਕਾਂ ਨੂੰ ਅਸਤੀਫ਼ਾ ਮਨਜ਼ੂਰ ਕਰਨ ਲਈ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਮਾਮਲੇ ‘ਚ ਸਪੀਕਰ ਦੀ ਭੂਮਿਕਾ ਤੇ ਫਰਜ਼ ਨੂੰ ਲੈ ਕੇ ਕਈ ਅਹਿਮ ਸਵਾਲ ਚੁੱਕੇ ਹਨ ਜਿਨ੍ਹਾਂ ‘ਤੇ ਬਾਅਦ ‘ਚ ਫੈਸਲਾ ਲਿਆ ਜਾਵੇਗਾ। ਫਿਲਹਾਲ ਸੰਵਿਧਾਨਿਕ ਸੰਤੁਲਨ ਕਾਇਮ ਕਰਨ ਲਈ ਉਹ ਆਪਣਾ ਅੰਤਰਿਮ ਆਦੇਸ਼ ਸੁਣਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।