ਪੰਜਾਬ ਸਰਕਾਰ ਦੀਆਂ ਪਾਟਕ ਪਾਊ ਚਾਲਾਂ ਨੂੰ ਪਛਾਣੋ, ਸੰਘਰਸ਼ ਦੇ ਮੈਦਾਨ ਨੂੰ ਹੋਰ ਮੰਘਾਓ : ਮੋਰਚਾ ਆਗੂ

ਮੁੱਖ ਮੰਤਰੀ ਪੰਜਾਬ ਤੇ ਸਬ ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਨੂੰ ਮੰਗ ਪੱਤਰ ਦਿੱਤਾ

ਸਮੂਹ ਵਿਭਾਗਾਂ ਦੇ ਸਮੂਹ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਤੁਰੰਤ ਸਰਕਾਰ ਫੈਸਲਾ ਲਵੇ : ਮੋਰਚਾ ਆਗੂ

ਲੌਂਗੋਵਾਲ,(ਹਰਪਾਲ )। ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ ਲੌਂਗੋਵਾਲ , ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਮਹਿੰਦਰ ਸਿੰਘ ਰੋਪੜ ਥਰਮਲ ਪਲਾਂਟ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਸਿਵਲ ਪ੍ਰਸ਼ਾਸਨ ਵੱਲੋਂ ਬੀਡੀਪੀਓ ਹਰਕਿਰਤ ਸਿੰਘ ਰਾਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਇਸੇ ਤਰ੍ਹਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਮੋਰਚੇ ਦੇ ਆਗੂ ਵਰਿੰਦਰ ਸਿੰਘ ਮੋਮੀ ਅਤੇ ਸ਼ੇਰ ਸਿੰਘ ਖੰਨਾ ਲੌਂਗੋਵਾਲ ਦੀ ਅਗਵਾਈ ਵਿੱਚ ਵੀ ਮੰਗ ਪੱਤਰ ਸੌਂਪੇ ਗਏ।

ਉਨ੍ਹਾਂ ਦੱਸਿਆ ਕਿ ਠੇਕਾ ਮੁਲਾਜਮਾਂ ਦੁਆਰਾ ਪਟਿਆਲੇ ਤੇ ਮੋਰਿੰਡਾ ਸ਼ਹਿਰ ਵਿੱਚ ਸਰਕਾਰ ਵਿWੱਧ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਸਬ ਕਮੇਟੀ ਦੇ ਮੁਖੀ ਬ੍ਰਹਮ ਮਹਿੰਦਰਾ ਨੂੰ ਦਿੱਤੇ ਮੰਗ ਪੱਤਰਾਂ ਦਾ ਜ਼ਿਕਰ ਕਰਦੇ ਹੋਏ ਮੋਰਚੇ ਦੇ ਉਪਰੋਕਤ ਸੂਬਾ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦਬਾਅ ਅਧੀਨ, ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਤੋਂ 05 ਸਾਲ ਅਤੇ 10 ਸਾਲ ਦੀ ਸੇਵਾ ਵਾਲੇ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਕਾਮਿਆਂ ਦੀਆਂ ਲਿਸਟਾਂ ਮਿਤੀ 31-10-21 ਦੁਪਹਿਰ 12 ਵਜੇ ਤਕ ਲਿਸਟਾਂ ਦੀ ਮੰਗ ਕੀਤੀ ਗਈ ਸੀ

ਪਰ ਜਦੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵੱਲੋਂ ਸੂਬਾਈ ਵਿਭਾਗੀ ਅਧਿਕਾਰੀਆਂ ਨਾਲ ਲਿਸਟਾਂ ਭੇਜਣ ਲਈ ਸੰਪਰਕ ਕੀਤਾ ਗਿਆ ਤਾਂ ਹੇਠਲੇ ਅਧਿਕਾਰੀਆਂ ਵਲੋਂ ਸਮੂਹ ਆਊਟਸੋਰਸਡ, ਇਨਲਿਸਟਮੈਂਟ, ਕੰਪਨੀਆਂ, ਸੋਸਾਇਟੀਆਂ, ਠੇਕੇਦਾਰਾਂ, ਟੈਪਰੇਰੀ ਅਤੇ ਕੇਂਦਰੀ ਸਕੀਮਾਂ ਵਿੱਚ ਵੰਡ ਦੇ ਨਾਂਅ ਹੇਠ ਸਮੂਹ ਠੇਕਾ ਕਾਮਿਆਂ ਦੀ ਦਿੱਤੀ ਗਈ

ਸੂਚੀ ਭੇਜਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਸਬ ਕਮੇਟੀ ਦੇ ਮੁਖੀ ਬ੍ਰਹਮ ਮਹਿੰਦਰਾ ਨੂੰ ਮੈਮੋਰੰਡਮ ਦੇ ਕੇ ਸਮੂਹ ਠੇਕਾ ਕਾਮਿਆਂ ਨੂੰ ਬਗੈਰ ਕਿਸੇ ਭੇਦ ਭਾਵ ਅਤੇ ਵਿਤਕਰੇ ਤੋਂ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪਹਿਲਾਂ ਤੋਂ ਜਾਰੀ ਪੱਕੇ ਮੋਰਚੇ ਰਾਹੀਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ। ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਇਕ ਜ਼ੋਰਦਾਰ ਅਪੀਲ ਵਿਚ ਕਿਹਾ ਗਿਆ ਕਿ ਸਰਕਾਰ ਦੀਆਂ ਪਾਟਕ ਪਾਊ , ਗੁੰਮਰਾਹ ਕਰੂ ਚਾਲਾਂ ਤੋਂ ਸੁਚੇਤ ਰਹਿ ਕੇ ਸੰਘਰਸ਼ ਦੀ ਧਾਰ ਨੂੰ ਸਰਕਾਰ ਵਿWੱਧ ਹੋਰ ਤਿੱਖਾ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ