ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News ਪੰਜਾਬ ਦੇ 10 ਜ਼...

    ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਦੀ ਤਜ਼ਵੀਜ਼ : ਡਾ. ਬਲਜੀਤ ਕੌਰ

    Anganwadi Workers

    (ਸੱਚ ਕਹੂੰ ਬਿਊਰੋ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ ‘ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ।

    ਉਨਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜ਼ੁਰਗਾਂ ਤੋਂ ਲੈ ਕੇ 150 ਬਜ਼ੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ। ਉਨਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here