ਦੇਸ਼ ‘ਚ ਇੱਕ ਦਿਨ ‘ਚ ਠੀਕ ਹੋਏ ਰਿਕਾਰਡ 36 ਹਜ਼ਾਰ ਮਰੀਜ਼

Corona Active

48,661 ਨਵੇਂ ਮਾਮਲੇ ਮਿਲੇ, 705 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਇਸ ਦੌਰਾਨ ਪਿਛਲੇ 24 ਘੰਟਿਆਂ ‘ਚ ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਇੱਕ ਦਿਨ ‘ਚ ਰਿਕਾਰਡ 36 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 8.85 ਲੱਖ ਤੋਂ ਪਾਰ ਪਹੁੰਚ ਗਿਆ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 36,145 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 8,85,577 ਹੋ ਗਈ ਹੈ। ਇਸ ਦੌਰਾਨ 48,661 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦਾ ਅੰਕੜਾ ਵਧ ਕੇ 13,85,522 ਹੋ ਗਿਆ ਹੈ ਤੇ 705 ਵਿਅਕਤੀਆਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦਾ ਅੰਕੜਾ 32,06,3 ਹੋ ਗਿਆ ਹੈ। ਦੇਸ਼ ‘ਚ ਹਾਲੇ ਕੋਰੋਨਾ ਦੇ 4,67,882 ਮਰੀਜ਼ ਜ਼ੇਰੇ ਇਲਾਜ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ