ਬ੍ਰਹਮ ਮਹਿੰਦਰਾ ਦੇ ਬਿਆਨ ਦਰਜ, ਜਲਦ ਤਲਬ ਹੋਣਗੇ ਸੁਖਬੀਰ ਬਾਦਲ

Record statement of Brahm Mohindra, Sukhbir Badal will be summoned soon

ਸੁਖਬੀਰ ਬਾਦਲ ‘ਤੇ ਸਦਨ ਨੂੰ ਗੁਮਰਾਹ ਕਰਨ ਤੇ ਸਪੀਕਰ ਰਾਣਾ ਕੇ. ਪੀ. ਸਿੰਘ ਖ਼ਿਲਾਫ਼ ਗਲਤ

ਚੰਡੀਗੜ੍ਹ, |ਆਉਣ ਵਾਲੇ ਦਿਨਾਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਦਿੱਕਤਾਂ ਵਧ ਸਕਦੀਆਂ ਹਨ, ਕਿਉਂਕਿ ਪੰਜਾਬ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਖ਼ਿਲਾਫ਼ ਆਈ ਸ਼ਿਕਾਇਤ ‘ਤੇ ਕਾਰਵਾਈ ਉਲੀਕ ਦਿੱਤੀ ਹੈ। ਸ਼ੁੱਕਰਵਾਰ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪੇਸ਼ ਹੁੰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਆਪਣੇ ਉਹ ਬਿਆਨ ਦਰਜ ਕਰਵਾ ਦਿੱਤੇ ਹਨ, ਜਿਹੜੇ ਉਨ੍ਹਾਂ ਵਿਧਾਨ ਸਭਾ ‘ੱਚ ਸੁਖਬੀਰ ਬਾਦਲ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਦਾ ਪ੍ਰਸਤਾਵ ਪੇਸ਼ ਕਰਦੇ ਹੋਏ ਦਿੱਤੇ ਗਏ ਸਨ। ਬ੍ਰਹਮ ਮਹਿੰਦਰਾ ਦੇ ਬਿਆਨ ਦਰਜ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਕਿਸੇ ਵੀ ਸਮੇਂ ਤਲਬ ਕੀਤਾ ਜਾ ਸਕਦਾ ਹੈ, ਜਿਸ ਦੌਰਾਨ ਬਾਦਲ ਨੂੰ ਮਜ਼ਬੂਤੀ ਨਾਲ ਆਪਣਾ ਪੱਖ ਰੱਖਣਾ ਪਏਗਾ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ। ਸੁਖਬੀਰ ਬਾਦਲ ਨੂੰ ਤਲਬ ਕਰਨ ਬਾਰੇ ਅਗਲੇ ਹਫ਼ਤੇ ਫੈਸਲਾ ਕੀਤਾ ਜਾਏਗਾ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਿਛਲੇ ਸਾਲ ਸੁਖਬੀਰ ਬਾਦਲ ਵੱਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਬਾਰੇ ਕਥਿਤ ਤੌਰ ‘ਤੇ ਕੁਝ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਬਾਰੇ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ ਇਤਰਾਜ਼ ਜ਼ਾਹਿਰ ਕਰਦੇ ਹੋਏ ਸਦਨ ਦੇ ਅੰਦਰ ਵਿਸ਼ੇਸ਼ ਅਧਿਕਾਰ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ਨੂੰ ਕਿ ਸਵੀਕਾਰ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ਖ਼ਿਲਾਫ਼ ਸਦਨ ਨੂੰ ਗੁਮਰਾਹ ਕਰਨ ਦੇ ਦੋਸ਼ ਲੱਗੇ ਸਨ, ਜਿਸ ਲਈ ਵੀ ਸੁਖਬੀਰ ਬਾਦਲ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਕਾਰਵਾਈ ਉਲੀਕੀ ਗਈ ਹੈ। ਇਸੇ ‘ਤੇ ਕਾਰਵਾਈ ਕਰਦੇ ਹੋਏ ਪਿਛਲੀ ਤਾਰੀਖ਼ ਨੂੰ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕਰਨ ਵਾਲੇ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਪਣੀ ਗਵਾਹੀ ਦੇਣ ਲਈ 18 ਜਨਵਰੀ ਨੂੰ ਸੱਦਿਆ ਗਿਆ ਸੀ। ਇਸ ਨੋਟਿਸ ‘ਤੇ ਬ੍ਰਹਮ ਮਹਿੰਦਰਾ ਨੇ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪੇਸ਼ ਹੁੰਦੇ ਹੋਏ ਆਪਣੀ ਗਵਾਹੀ ਦਿੱਤੀ ਹੈ ਕਿ ਜਿਹੜਾ ਮਤਾ ਉਨ੍ਹਾਂ ਨੇ ਸਦਨ ‘ਚ ਪੇਸ਼ ਕੀਤਾ ਸੀ, ਉਹ ਉਸ ‘ਤੇ ਅੱਜ ਵੀ ਕਾਇਮ ਹਨ। ਇਸ ਮਾਮਲੇ ‘ਚ ਬ੍ਰਹਮ ਮਹਿੰਦਰਾ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਹੁਣ ਅਗਲੀ ਕਾਰਵਾਈ ਤਹਿਤ ਸੁਖਬੀਰ ਬਾਦਲ ਨੂੰ ਤਲਬ ਕੀਤਾ ਜਾਏਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ