ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਸਕੂਲਾਂ &#8216...

    ਸਕੂਲਾਂ ‘ਚ ਸੇਵਾ ਮੁਕਤ ਮੁਲਾਜ਼ਮਾਂ ਨੂੰ ਭਰਤੀ ਕਰਨਾ ਬੇਰੁਜ਼ਗਾਰਾਂ ਨਾਲ ਧੋਖਾ : ਸੂਬਾ ਪ੍ਰਧਾਨ

    Teaching Posts

    (ਮਨੋਜ) ਮਲੋਟ। ਪੰਜਾਬ ਦੇ ਸਕੂਲਾਂ ਵਿੱਚ ਸਕੂਲ ਮੁਖੀਆਂ ਨੂੰ ਗੈਰ-ਵਿੱਦਿਅਕ ਕੰਮਾਂ ਤੋਂ ਭਾਰ ਮੁਕਤ ਕੀਤੇ ਜਾਣ ਦੀ ਆੜ੍ਹ ਅਧੀਨ ਪੰਜਾਬ ਸਰਕਾਰ ਵੱਲੋਂ 150 ਕੈਂਪਸ ਮੈਨੇਜਰ ਭਰਤੀ ਕੀਤੇ ਜਾਣ ਸਬੰਧੀ ਜਾਰੀ ਕੀਤੇ ਇਸ਼ਤਿਹਾਰ ਤੇ ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ (Teaching Posts)

    ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਆਖਿਆ ਕਿ ਪੰਜਾਬ ਸਰਕਾਰ ਸਕੂਲਾਂ ਵਿਚ ਖ਼ਾਲੀ ਪਈਆ ਹਜ਼ਾਰਾਂ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਤੇ ਪੱਕੀ ਭਰਤੀ ਕਰਨ ਦੀ ਬਜਾਏ ਪੰਜਾਬ ਐਕਸ ਸਰਵਿਸ ਮੈਨ ਕਾਰਪੋਰੇਸ਼ਨ ਰਾਹੀਂ ਕੇਂਦਰ ਸਰਕਾਰ, ਰਾਜ ਸਰਕਾਰ ਦਾ ਸਥਾਨਕ ਸਰਕਾਰਾਂ ‘ਚੋਂ ਸੇਵਾ ਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਆਉਟਸੋਰਸ ਨੀਤੀ ਤਹਿਤ ਭਰਤੀ ਕਰਕੇ ਡੰਗ ਟਪਾਈ ਕਰ ਰਹੀ ਹੈ।

    ਇਹ ਵੀ ਪੜ੍ਹੋ : ਹਲਕਾ ਸ਼ੁਤਰਾਣਾ ਦੇ ਦਰਜਨਾਂ ਪਿੰਡਾਂ ’ਚ ਸੇਵਾਦਾਰਾਂ ਵੱਲੋਂ ਰਾਹਤ ਕਾਰਜ ਜਾਰੀ

    ਅੱਜ ਜਦੋਂ ਪੰਜਾਬ ਵਿੱਚ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਓਵਰਏਜ਼ ਹੋ ਰਹੇ ਹਨ ਤਾਂ ਪਹਿਲਾਂ ਹੀ ਰਿਟਾਇਰ ਹੋ ਚੁੱਕੇ ਮੁਲਾਜ਼ਮ ਜ਼ੋ ਵੱਡੀਆਂ ਵੱਡੀਆਂ ਪੈਨਸ਼ਨਾਂ ਲੇ ਰਹੇ ਹਨ, ਨੂੰ ਭਰਤੀ ਕਰਨਾ ਕਿਥੋਂ ਤੱਕ ਵਾਜਬ ਹੈ । ਯੂਨੀਅਨ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਾਰੇ ਹੀ ਮਹਿਕਮੀਆਂ ਵਿਚ ਖ਼ਾਲੀ ਪਈਆਂ ਅਸਾਮੀਆਂ ਦੇ ਇਸ਼ਤਿਹਾਰ ਉਮਰ ਹੱਦ ਵਿੱਚ ਛੋਟ ਦੇ ਕੇ ਜਲਦੀ ਜਾਰੀ ਕੀਤੇ ਜਾਣ ਤਾਂ ਕਿ ਓਵਰਏਜ਼ ਬੇਰੁਜ਼ਗਾਰਾਂ ਨੂੰ ਇਹਨਾਂ ਭਰਤੀਆਂ ਵਿਚ ਆਪਣੀ ਯੋਗਤਾ ਸਿੱਧ ਕਰਨ ਦਾ ਮੌਕਾ ਮਿਲ ਸਕੇ।

    LEAVE A REPLY

    Please enter your comment!
    Please enter your name here