ਪਿਛਲੇ ਸਮੇਂ ਤੋਂ ਜੇਲ੍ਹ ’ਚ ਬੰਦ ਸਨ ਡਾ. ਸਤਵੰਤ ਸਿੰਘ ਮੋਹੀ (Recruitment Scam )
- ਤਿੰਨ ਸਾਬਕਾ ਮੈਂਬਰ ਅਜੇ ਵੀ ਵਿਜੀਲੈਸ ਦੀ ਗ੍ਰਿਫ਼ਤ ’ਚੋਂ ਬਾਹਰ
(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। ਡਾਕਟਰਾਂ ਦੇ ਭਰਤੀ ਘੁਟਾਲੇ ’ਚ ਪੀਪੀਐਸਸੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਜ਼ਮਾਨਤ ਮਿਲ ਗਈ ਹੈ। ਉਹ ਇੱਥੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ਵਿੱਚ ਬੰਦ ਸਨ। ਉਂਜ ਭਾਵੇ ਕਿ ਇਸ ਕੇਸ ਵਿੱਚ ਨਾਮਜ਼ਦ ਤਿੰਨ ਮੈਂਬਰ ਅਜੇ ਵੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ। Recruitment Scam
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋਂ ਵੱਲੋਂ ਸਾਲ 2008-09 ਵਿੱਚ 312 ਮੈਡੀਕਲ ਅਫ਼ਸਰਾਂ ਦੀ ਭਰਤੀ ਘੁਟਾਲੇ ਸਬੰਧੀ ਪੀਪੀਐਸੀ ਦੇ ਸਾਬਕਾ ਚੇਅਰਮੈਨ ਸਮੇਤ ਪੰਜ ਸਾਬਕਾ ਮੈਂਬਰਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। 20 ਦਸੰਬਰ ਨੂੰ ਵਿਜੀਲੈਸ ਬਿਊਰੋਂ ਵੱਲੋਂ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਅਤੇ ਪੀਪੀਐਸਸੀ ਦੇ ਸਾਬਕਾ ਮੈਂਬਰ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਸ ਸਮੇਂ ਤੋਂ ਹੀ ਜੇਲ੍ਹ ਵਿੱਚ ਬੰਦ ਸਨ।
ਇਹ ਵੀ ਪੜ੍ਹੋ: ਕਿਸਾਨ ’ਤੇ ਜੰਗਲੀ ਸੂਰ ਵੱਲੋਂ ਜਾਨਲੇਵਾ ਹਮਲਾ
ਅੱਜ ਮਾਣਯੋਗ ਅਦਾਲਤ ਵੱਲੋਂ ਡਾ. ਸਤਵੰਤ ਸਿੰਘ ਮੋਹੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਡਾ. ਮੋਹੀ ਖਿਲਾਫ਼ ਵਿਜੀਲੈਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਵੱਖਰੇ ਤੌਰ ’ਤੇ ਦਰਜ਼ ਕੀਤਾ ਗਿਆ ਸੀ। ਇੱਧਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਅੱਜ ਤੱਕ ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ, ਭਾਜਪਾ ਦੇ ਬੁਲਾਰੇ ਅਨਿਲ ਸਰੀਨ ਅਤੇ ਡੀ.ਐਸ. ਮਾਹਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। Recruitment Scam
ਵਿਜੀਲੈਸ ਵੱਲੋਂ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰਨ ਦੇ ਦਾਅਵੇ ਜ਼ਰੂਰ ਕਰ ਰਹੀ ਹੈ, ਪਰ ਇਸ ਕੇਸ ਵਿੱਚ ਡਾ. ਸਤਵੰਤ ਮੋਹੀ ਤੋਂ ਇਲਾਵਾ ਹੋਰ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸ ਭਰਤੀ ਘੁਟਾਲੇ ਵਿੱਚ ਨਾਮਜ਼ਦ ਕੀਤੇ ਗਏ ਪੀਪੀਐਸਸੀ ਦੇ ਚੇਅਰਮੈਨ ਐਸ. ਕੇ. ਸਿਨਹਾ ਅਤੇ ਬ੍ਰਿਗੇਡੀਅਰ ਸੇਵਾ ਮੁਕਤ ਡੀ.ਐਸ. ਗਰੇਵਾਲ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।