ਪੰਜਾਬ ਸਰਕਾਰ ਨੇ ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੁਲੰਦੀਆਂ ’ਤੇ ਪਹੁੰਚਾਇਆ
Mawan Dhiyan Satkar Yojana: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟਰੇਸ਼ਨ 13 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪੰਜਵੀਂ ਅਤੇ ਮੁੱਖ ਗਰੰਟੀ ਨੂੰ ਪੂਰਾ ਕਰਦਿਆਂ ਔਰਤਾਂ ਨੂੰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਮਾਵਾਂ ਧੀਆਂ ਦਾ ਸਤਿਕਾਰ ਸਕੀਮ ਵਿਧਾਨ ਸਭਾ ’ਚ ਪਾਸ ਕਰ ਦਿੱਤੀ ਗਈ ਹੈ। ਇਸ ਸਕੀਮ ਦਾ ਲਾਭ ਲੈਣ ਦੇ ਲਈ ਜਰਨਲ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਵਜੋਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Snake Venom Case: ਸੱਪ ਦੇ ਜ਼ਹਿਰ ਮਾਮਲੇ ’ਚ ਯੂਟਿਊਬਰ ਐਲਵਿਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ
ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਕੋਲ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਤੇ ਪੰਜਾਬ ਵਾਸੀ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਜਿਨ੍ਹਾਂ ਦਾ ਸਰਟੀਫਿਕੇਟ ਨਹੀਂ ਬਣਿਆ, ਉਹ ਆਪਣਾ ਸਰਟੀਫਿਕੇਟ ਬਣਾ ਕੇ ਸ਼ਰਤਾਂ ਪੂਰੀਆਂ ਕਰ ਲੈਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੀ ਉਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੀਆਂ ਸਾਰੀਆਂ ਗਰੰਟੀਆਂ ਕਰੀਬ ਚਾਰ ਸਾਲਾਂ ਦੇ ਵਿੱਚ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸੂਬੇ ਦੇ 65 ਹਜ਼ਾਰ ਬੇਰੁਜਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। Mawan Dhiyan Satkar Yojana














