ਸਰਕਾਰ ਵਿਦੇਸ਼ਾਂ ਵਿੱਚ ਫਸੇ ਨੌਜਵਾਨਾਂ ਨੂੰ ਵਾਪਿਸ ਲਿਆਉਣ ਦਾ ਯਤਨ ਕਰੇ : ਮਾਨ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ ) | ਟਰੈਵਲ ਏਜੰਟਾਂ ਦੇ ਚੁੰਗਲ ‘ਚ ਫਸੇ ਪੰਜਾਬ ਦੇ ਚਾਰ ਨੌਜਵਾਨਾਂ ਨੂੰ ਰੁਮੇਨੀਆ ਤੋਂ ਸੁਰੱਖਿਅਤ ਭਾਰਤ ਲਿਆਂਦਾ ਗਿਆ ਅੱਜ ਇਨ੍ਹਾਂ ਨੌਜਵਾਨਾਂ ਨੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਦੇ ਸਾਹਮਣੇ ਆਪਣੇ ਨਾਲ ਹੱਡ ਬੀਤੀ ਬਾਰੇ ਦੱਸਿਆ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ ਵਾਸੀ ਪਿੰਡ ਨਡਾਲਾ (ਕਪੂਰਥਲਾ), ਸਮਸ਼ੇਰ ਸਿੰਘ ਵਾਸੀ ਪਿੰਡ ਇਬ੍ਰਾਹੀਮਵਾਲ (ਕਪੂਰਥਲਾ) ਅਤੇ ਜਤਿੰਦਰ ਪਾਲ ਸਿੰਘ ਵਾਸੀ ਅੰਮ੍ਰਿਤਸਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਬਲਵਿੰਦਰ ਕੌਰ ਵਾਸੀ ਢਿੱਲਵਾਂ ਨੇ ਉਨ੍ਹਾਂ ਸਮੇਤ ਚਾਰ ਜਣਿਆਂ ਨੂੰ ਰੋਮਾਨੀਆ ਭੇਜਣ ਲਈ ਉਨ੍ਹਾਂ ਤੋਂ ਚਾਰ-ਚਾਰ ਲੱਖ ਰੁਪਏ ਲੈ ਲਏ
ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਣਿਆਂ ਨੇ ਬਲਵਿੰਦਰ ਕੌਰ ਨੂੰ ਸਾਰੇ ਪੈਸੇ ਦੇ ਦਿੱਤੇ ਅਤੇ ਉਨ੍ਹਾਂ ਨੇ ਸਾਨੂੰ ਰੋਮਾਨੀਆ ਭੇਜਣ ਦੀ ਥਾਂ ਰੁਮੇਨੀਆ ਵਿੱਚ ਭੇਜ ਦਿੱਤਾ ਅਤੇ ਉਥੇ ਸਾਡੇ ਸੰਪਰਕ ਹਰਪ੍ਰੀਤ ਕੌਰ ਨਾਲ ਕਰਵਾ ਦਿੱਤਾ ਉਨ੍ਹਾਂ ਦੱਸਿਆ ਕਿ ਸਾਨੂੰ ਉਥੇ ਜਾ ਕੇ ਪਤਾ ਲੱਗਿਆ ਕਿ ਸਾਨੂੰ ਇੱਥੇ ਵਿਜ਼ਟਰ ਵੀਜ਼ਾ ਤੇ ਲਿਆਂਦਾ ਗਿਆ ਹੈ ਅਤੇ ਹਰਪ੍ਰੀਤ ਕੌਰ ਨੇ ਉਨ੍ਹਾਂ ਤੋਂ ਪਾਸਪੋਰਟ ਤੇ ਉਨ੍ਹਾਂ ਤੋਂ ਪੈਸੇ ਤੱਕ ਵੀ ਖੋਹ ਲਏ ਉਨ੍ਹਾਂ ਦੱਸਿਆ ਕਿ ਹਰਪ੍ਰੀਤ ਨੇ ਸਾਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸੇ ਨੂੰ ਇਸ ਸਬੰਧੀ ਦੱਸਿਆ ਕਿ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ
ਉਨ੍ਹਾਂ ਦੱਸਿਆ ਕਿ ਅਸੀਂ ਭੁੱਖਣ ਭਾਣੇ ਇੱਕ ਕਮਰੇ ਵਿੱਚ ਬੰਦ ਰਹੇ, ਸਾਨੂੰ ਬਾਹਰ ਨਿੱਕਲਣ ਦਾ ਕੋਈ ਰਾਹ ਨਹੀਂ ਸੀ ਦਿਸ ਰਿਹਾ ਅਤੇ ਉਨ੍ਹਾਂ ਨੇ ਆਪਣੇ ਮੁਬਾਇਲ ‘ਤੇ ਵੀਡੀਓ ਬਣਾ ਕੇ ਨੈੱਟ ਤੇ ਪਾ ਦਿੱਤੀ ਅਤੇ ਇਸ ਪਿੱਛੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਉਨ੍ਹਾਂ ਦੀ ਹਰ ਪੱਖੋਂ ਮੱਦਦ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਵਾਪਿਸ ਲਿਆਂਦਾ ਗਿਆ ਉਨ੍ਹਾਂ ਮੰਗ ਕੀਤੀ ਕਿ ਹਰਪ੍ਰੀਤ ਕੌਰ ਨੇ ਉਥੇ ਪੂਰਾ ਗੈਂਗ ਬਣਾਇਆ ਹੋਇਆ ਹੈ ਜਿਹੜਾ ਭੋਲੇ ਭਾਲੇ ਲੋਕਾਂ ਨੂੰ ਲੁੱਟਦੇ ਹਨ ਉਨ੍ਹਾਂ ਮੰਗ ਕੀਤੀ ਕਿ ਹਰਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਜਾਵੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।