ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

Relatives, Martyrs, Pulwama

ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ

ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਹੋਇਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ, ਭਾਜਪਾ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਮਰਹੂਮ ਐਮਪੀ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਅਤੇ ਭਾਜਪਾ ਨੇਤਾ ਸਵਰਨ ਸਲਾਰੀਆ ਸਮੇਤ ਹੋਰਨਾਂ ਕਈ ਨੇਤਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ ਨੇ ਕਿਹਾ ਕਿ ਪੁਲਵਾਮਾ ਦਹਿਸ਼ਤਗਰਦੀ ਹਮਲਾ ਪੂਰੇ ਦੇਸ਼ ਲਈ ਦੁਖਦਾਈ ਹੈ। ਜਿਸ ਵਿੱਚ ਭਾਰਤ ਮਾਤਾ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਲਈ ਇਹ ਦਰਦ ਸਾਰੀ ਜ਼ਿੰਦਗੀ ਲਈ ਰਹੇਗਾ। ਉਨਾਂ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦ ਦੇ ਪਿਤਾ ਸੱਤਪਾਲ ਅੱਤਰੀ ਨੂੰ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਵਾਅਦੇ ਮੁਤਾਬਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ਼ਹੀਦ ਪਰਿਵਾਰਾਂ ਨਾਲ ਹਰ ਵੇਲੇ ਖੜੀ ਹੈ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਡੀਸੀ ਵਿਪੁਲ ਉਜਵਲ, ਏਡੀਸੀ ਤੇਜਿੰਦਰਪਾਲ ਸਿੰਘ ਸੰਧੂ, ਪਿੰ੍ਰਸੀਪਲ ਡਾ. ਆਰ.ਕੇ. ਤੁਲੀ, ਜੋਗਿੰਦਰ ਸਿੰਘ ਛੀਨਾ, ਪ੍ਰੋਫੈਸਰ ਮੁਖਵਿੰਦਰ ਸਿੰਘ ਰੰਧਾਵਾ, ਸੇਵਾ ਮੁਕਤ ਸਿਵਲ ਸਰਜਨ ਡਾ. ਅਜੇ ਬੱਗਾ, ਸਹਾਇਕ ਕਮਾਂਡੈਂਟ ਸੀਆਰਪੀਐਫ ਸੰਜੇ ਕੁਮਾਰ, ਕੌਂਸਲਰ ਸੁਨੀਲ ਦੱਤ, ਹਰਬੰਸ ਸਿੰਘ ਅੱਤਰੀ, ਕੁੰਵਰ ਰਵਿੰਦਰ ਸਿੰਘ ਵਿੱਕੀ, ਮਨਮੋਹਨ ਸਿੰਘ ਪੱਖੋਕੇ, ਪਲਵਿੰਦਰ ਸਿੰਘ ਲੰਬੜਦਾਰ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਸੂਬੇਦਾਰ ਮੇਜਰ ਮਦਨ ਲਾਲ ਅਤੇ ਮੰਗਤ ਚੰਚਲ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

ਕੋਟ ਈਸੇ ਖਾਂ ਪੁਲਵਾਮਾ ‘ਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਜੈਮਲ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ ‘ਚ ਵੱਡੀ ਗਿਣਤੀ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀ ਤੇ ਸੰਗਤਾਂ ਪੁੱਜੀਆਂ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਸਾਧੂ ਸਿੰਘ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਕਮਲ ਸ਼ਰਮਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਧਾਇਕ ਡਾ. ਹਰਜੋਤ ਕਮਲ ਕਾਂਗਰਸ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਜੱਥੇਦਾਰ ਕੁਲਦੀਪ ਸਿੰਘ ਢੋਸ ਡਾ ਤਾਰਾ ਸਿੰਘ ਸੰਧੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਵਿਜੇ ਕੁਮਾਰ ਧੀਰ ਆਦਿ ਨੇ ਸ਼ਹੀਦ ਜੈਮਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਮਾਣ ਹਨ ਤੇ ਇਸ ਦੁੱਖ ਦੀ ਘੜੀ ‘ਚ ਪੂਰਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ 5 ਲੱਖ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਸੌਂਪਦਿਆਂ ਹੋਰ ਬਣਦੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here