ਸੱਜਣ ਕੁਮਾਰ ਖਿਲਾਫ਼ ਪੇਸ਼ਗੀ ਵਾਰੰਟ ਜਾਰੀ

Release of warrant against Sajjan Kumar

ਚੰਡੀਗੜ੍ਹ। ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਦੋਸ਼ੀ ਤੇ ਸਾਬਕਾ ਕਾਂਗਰਸ ਲੀਡਰ ਸੱਜਣ ਕੁਮਾਰ ਖਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਤਿਹਾੜ ਜੇਲ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਕੇਸ ਦੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਜਣਿਆਂ ‘ਤੇ ਮੁਕੱਦਮਾ ਚੱਲ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here